Patiala Help Club Logo

ਟਿੱਪਰ-ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜਖਮੀ

ਜਲੰਧਰ, 2 ਅਕਤੂਬਰ 2026 : ਪੰਜਾਬ ਦੇ ਜਿਲਾ ਜਲੰਧਰ ਵਿਖੇ ਜਲੰਧਰ ਕੈਂਟ ਹਾਈਵੇ (Jalandhar Cantt Highway)  ‘ਤੇ ਇਕ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ (Death) ਤੇ ਦੂਸਰਾ ਜਖਮੀ ਹੋ ਗਿਆ ਹੈ ।

ਕੌਣ ਹੈ ਇਹ ਨੌਜਵਾਨ ਜੋ ਉਤਰ ਗਿਆ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਹਾਈਵੇਟ ‘ਤੇ ਐਲ. ਪੀ. ਯੂ. ਦੇ ਨੇੜੇ ਜੋ ਬੀਤੀ ਦੇਰ ਰਾਤ ਇਕ ਤੇਜ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ (Tipper motorcycle) ਨੂੰ ਟੱਕਰ ਮਾਰ ਦਿੱਤੀ ਦੇ ਕਾਰਨ ਵਾਪਰੇ ਸੜਕ ਹਾਦਸੇ ਵਿਚ ਜਿਸ ਨੌਜਵਾਨ ਦੀ ਮੌਤ ਹੋ ਗਈ ਹੈ ਦੀ ਪਛਾਣ ਮਨੀਸ਼ ਦੇ ਤੌਰ ‘ਸੜਕ ਹਾਦਸੇ ਤੇ ਹੋਈ ਹੈ ਜਦੋਂ ਕਿ ਦੂਸਰਾ ਨੌਜਵਾਨ ਜੋ ਕਿ ਗੰਭੀਰ ਜਖਮੀ ਹੋ ਗਿਆ ਹੈ ਦੀ ਪਛਾਣ ਦੀਪਕ ਵਜੋਂ ਹੋਈ ਹੈ।ਦੱਸਣਯੋਗ ਹੈ ਕਿ ਮਨੀਸ਼ ਪੇਸ਼ੇ ਤੋਂ ਡਾਕਟਰ ਹੈ ।

ਪੁਲਸ ਨੇ ਕਰ ਲਿਆ ਹੈ ਡਰਾਈਵਰ ਨੂੰ ਗ੍ਰਿਫ਼ਤਾਰ

ਉਕਤ ਵਾਪਰੇ ਸੜਕ ਹਾਦਸੇ (Road accidents) ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਅਤੇ ਜਖਮੀ ਨੌਜਵਾਨ ਨੂੰ ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਵਲੋਂ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ । ਪੁਲਸ ਵਲੋਂ ਉਕਤ ਸੜਕ ਹਾਦਸੇ ਨੂੰ ਅੰਜਾਮ ਦੇਣ ਵਾਲੇ ਟਿੱਪਰ ਡਰਾਈਵਰ ਨੂੰ ਗ੍ਰਿਫ਼ਤਾਰ (Driver arrested) ਕਰ ਲਿਆ ਗਿਆ ਹੈ ।

ਕੀ ਦੱਸਿਆ ਏ. ਸੀ. ਪੀ. ਬਲਵੰਤ ਸਿੰਘ ਨੇ

ਪੰਜਾਬ ਪੁਲਸ ਦੇ ਏ. ਸੀ. ਪੀ. (ਕੈਂਟ ਪੁਲਸ ਸਟੇਸ਼ਨ) ਬਲਵੰਤ ਸਿੰਘ ਨੇ ਦੱਸਿਆ ਕਿ ਸਿ਼ਕਾਇਤ ਮਿਲਣ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਹਾਲ ਦੀ ਘੜੀ ਘਟਨਾ ਨੂੰ ਅੰਜਾਮ ਦੇਣ ਵਾਲੇ ਟਿੱਪਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸੜਕ ਹਾਦਸਾ ਅਚਾਨਕ ਵਾਪਰਿਆ ਹੈ ਜਾਂ ਫਿਰ ਲਾਪ੍ਰਵਾਹੀ ਵਰਤਣ ਦੇ ਚਲਦਿਆਂ ਕੀਤਾ ਗਿਆ ਹੈ ।

Advertisement