Patiala Help Club Logo

ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026` ਨੂੰ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ

ਚੰਡੀਗੜ੍ਹ, 6 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਿਟੀ ਬਿੱਲ-2026 ਨੂੰ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ ਦਿੱਤੀ ਗਈ ਹੈ ।

ਕੀ ਹੋਵੇਗਾ ਇਸ ਬਿੱਲ ਨੂੰ ਮਨਜ਼ੂਰੀ ਦੇਣ ਦਾ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਜੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ `ਚ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ. ਡੀ. ਏ.) ਬਿੱਲ-2026 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਵਾਲੇ ਇਸ ਫ਼ੈਸਲੇ ਨਾਲ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਡੈਮ ਇਲਾਕਿਆਂ ਦੇ ਯੋਜਨਾਬੱਧ, ਸਮੁੱਚੇ ਅਤੇ ਟਿਕਾਊ ਵਿਕਾਸ ਦਾ ਰਸਤਾ ਸਾਫ਼ ਹੋਵੇਗਾ। ਅਥਾਰਟੀ ਦਾ ਗਠਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਨਿਕ ਕੰਟਰੋਲ ਹੇਠ ਇਕ ਕਾਨੂੰਨੀ ਸੰਸਥਾ ਵਜੋਂ ਕੀਤਾ ਜਾਵੇਗਾ ।

ਮੁੱਖ ਮੰਤਰੀ ਪੰਜਾਾਬ ਭਗਵੰਤ ਮਾਨ ਹੋਣਗੇ ਅਥਾਰਿਟੀ ਚੇਅਰਮੈਨ

ਆਰ. ਡੀ. ਏ. ਨੂੰ ਇਲਾਕੇ ਦੇ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਬਿਹਤਰ ਪ੍ਰਬੰਧਨ ਲਈ ਪ੍ਰਸ਼ਾਸਨਿਕ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਅਥਾਰਟੀ ਦੇ ਚੇਅਰਮੈਨ ਹੋਣਗੇ, ਜਦੋਂ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਵਾਈਸ ਚੇਅਰਮੈਨ ਹੋਣਗੇ । ਮੁੱਖ ਸਕੱਤਰ ਦੀ ਅਗਵਾਈ ਵਾਲੀ ਕਾਰਜਕਾਰੀ ਕਮੇਟੀ ਅਥਾਰਟੀ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਦੀ ਨਿਗਰਾਨੀ ਕਰੇਗੀ ।

ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫ਼ਤਰ ਵਿਚ ਦਿੱਤਹੀਆਂ ਅਸਾਮੀਆਂ ਨੂੰ ਮਨਜੂਰੀ

ਕੈਬਨਿਟ ਨੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵਿਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਮਨਜ਼ੂਰੀ ਦਿੱਤੀ ਹੈ । ਇਹ ਅਸਾਮੀਆਂ 19 ਰੈਗੂਲਰ ਸੇਵਾਦਾਰ ਅਹੁਦਿਆਂ ਅਤੇ ਇਕ ਰੈਗੂਲਰ ਮੁਹਰਰ ਅਹੁਦੇ ਨੂੰ ਸਰੰਡਰ ਕਰ ਕੇ ਸਿਰਜੀਆਂ ਜਾਣਗੀਆਂ ।

Advertisement