Patiala Help Club Logo

ਖੁਰਾਕ ਸਪਲਾਈ ਮੰਤਰੀ ਵਲੋਂ ਅਨਾਜ ਮੰਡੀ `ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਪਟਿਆਲਾ, 6 ਅਕਤੂਬਰ 2026 : ਪੰਜਾਬ ਦੇ ਖੁਰਾਕ ਸਪਲਾਈ ਮੰਤਰੀ (Food Supplies Minister) ਲਾਲ ਚੰਦ ਕਟਾਰੂਚੱਕ ਵਲੋਂ ਪਟਿਆਲਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ ।

ਕੀ ਆਖਿਆ ਕੈਬਨਿਟ ਮੰਤਰੀ ਨੇ

ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਹੈ ਕਿ ਪੰਜਾਬ ਦੀਆਂ ਮੰਡੀਆਂ `ਚ ਝੋਨੇ ਦੀ ਫਸਲ ਵੇਚਣ ਲਈ ਪੁੱਜੇ ਕਿਸਾਨ ਖੁਸ਼ ਹੋ ਕੇ ਵਾਪਸ ਜਾ ਰਹੇ ਹਨ । ਅੱਜ ਪਟਿਆਲਾ ਦੀ ਸਰਹਿੰਦ ਰੋਡ `ਤੇ ਸਥਿਤ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ `ਚ ਝੋਨੇ ਦੀ ਖਰੀਦ ਲਈ ਪੁਖ਼ਤਾ ਇੰਤਜਾਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਢੇ ਚਾਰ ਸਾਲਾਂ `ਚ 9 ਸੀਜ਼ਨ ਬਹੁਤ ਵਧੀਆ ਲੰਘੇ ਹਨ ਅਤੇ ਇਹ 10ਵਾਂ ਖਰੀਦ ਸੀਜ਼ਨ ਵੀ ਸੁਚਾਰੂ, ਨਿਰਵਿਘਨ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ ।

ਹੁਣ ਤੱਕ 6. 23 ਲੱਖ ਮੀਟਰਿਕ ਟਨ ਝੋਨਾ ਪਹੁੰਚਿਆ ਹੈ ਮੰਡੀਆਂ ਵਿਚ : ਮੰਤਰੀ

ਇਸ ਮੌਕੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ 42786.68 ਕਰੋੜ ਰੁਪਏ ਦੀ ਨਗ਼ਦ ਕਰਜਾ ਹੱਦ (ਸੀਸੀਐਲ), ਬਾਰਦਾਨੇ ਦੇ ਲੋੜੀਂਦੇ ਪ੍ਰਬੰਧ ਹਨ ਤੇ ਉਹ ਖ਼ੁਦ ਮੰਡੀਆਂ `ਚ ਜਾ ਰਹੇ ਹਨ ਅਤੇ ਨਾਲ ਹੀ ਅਧਿਕਾਰੀ ਵੀ ਪ੍ਰਬੰਧਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 6.23 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ `ਚ ਪੁੱਜਾ ਹੈ ਤੇ ਇਸ `ਚੋਂ 5.70 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਫ਼ਸਲ ਦੀ ਕੀਮਤ ਐਮ. ਐਸ. ਪੀ. ਮੁਤਾਬਕ 781 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ `ਚ ਪਾਈ ਜਾ ਚੁੱਕੀ ਹੈ ।

1887 ਮੰਡੀਆਂ ਵਿਚ ਖਰੀਦੀ ਜਿਣਦਾ ਨਿਰਵਿਘਨ ਭੁਗਤਾਨ ਬਣਾਇਆ ਜਾ ਰਿਹੈ ਯਕੀਨੀ

ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਕੇਂਦਰੀ ਪੂਲ ਲਈ ਝੋਨੇ ਦੀ ਖਰੀਦ ਲਈ 180 ਲੱਖ ਮੀਟ੍ਰਿਕ ਟਨ ਦੇ ਮਿਲੇ ਟੀਚੇ ਨੂੰ ਪੂਰਾ ਕਰਨ ਵੱਲ ਵੱਧ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਰੀਆਂ ਨੋਟੀਫਾਈ 1887 ਮੰਡੀਆਂ `ਚ ਕਿਸਾਨਾਂ ਦੀ ਖਰੀਦੀ ਜਿਣਸ ਦਾ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਪ੍ਰਬੰਧਾਂ ਸਦਕਾ ਕਿਸਾਨਾਂ ਦੀ ਦੁਸ਼ਹਿਰਾ ਤੇ ਦਿਵਾਲੀ ਦੇ ਤਿਉਹਾਰ ਮੰਡੀਆਂ `ਚ ਮਨਾਉਣ ਦੀ ਪੁਰਾਣੀ ਮਿੱਥ ਵੀ ਤੋੜੀ ਗਈ ਹੈ ।

ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦਾਣਾ-ਦਾਣਾ ਖਰੀਦ ਲਈ ਹੈ ਵਚਨਬੱਧ

ਉਨ੍ਹਾਂ ਇਸ ਮੌਕੇ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਖ਼ੂਨ-ਪਸੀਨੇ ਨਾਲ ਉਗਾਈ ਫਸਲ ਦੇ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ-ਨਾਲ ਆੜਤੀਆਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਵੀ ਰਾਖੀ ਕੀਤੀ ਜਾ ਰਹੀ ਹੈ । ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ਰੋਕਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ।

ਕਣਕ ਤੇ ਝੋਨੇ ਦੀ ਖਰੀਦ ਦਾ ਸੀਜਨ ਬਹੁਤ ਵੱਡਾ ਸੀਜ਼ਨ ਹੁੰਦਾ ਹੈ

ਖੁਰਾਕ, ਸਿਵਲ ਸਪਲਾਈਜ਼ ਦੇ ਖਪਤਕਾਰ ਮਾਮਲੇ ਮੰਤਰੀ ਨੇ ਕਿਹਾ ਕਿ ਕਣਕ ਤੇ ਝੋਨੇ (Wheat and paddy) ਦੀ ਖਰੀਦ ਦਾ ਸੀਜ਼ਨ ਬਹੁਤ ਵੱਡਾ ਸੀਜ਼ਨ ਹੁੰਦਾ ਹੈ ਤੇ ਅੱਧੇ ਤੋਂ ਵੱਧ ਪੰਜਾਬ ਇਸ ਨਾਲ ਜੁੜਿਆ ਹੁੰਦਾ ਹੈ, ਇਸ ਲਈ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਕਿਸਾਨ ਮੰਡੀਆਂ `ਚੋਂ ਖੁਸ਼ ਹੋ ਕੇ ਜਾਵੇ ਤੇ ਆਪਣੀ ਅਗਲੀ ਫ਼ਸਲ ਦੀ ਤਿਆਰੀ ਕਰੇ । ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜਨ ਅੱਧ ਨਵੰਬਰ ਤੱਕ ਚੱਲਣਾ ਹੈ, ਇਸ ਲਈ ਕਿਸਾਨ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ `ਚ ਲਿਆਵੇ ਅਤੇ ਸਾਡੇ ਗੁਰੂਆਂ ਦੇ ਉਪਦੇਸ਼ ਮੁਤਾਬਕ ਵਾਤਵਰਣ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਵੇ ।

Advertisement