ਚੰਡੀਗੜ੍ਹ, 10 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਏ. ਐਸ. ਆਈ.
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੋ ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਨੂੰ 80 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਦੀ ਪਛਾਣ ਗੁਰਬਖਸ਼ ਸਿੰਘ ਦੇ ਤੌਰ ‘ਤੇ ਹੋਈ ਹੈ ।
ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇੇ ਨੇ
ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ. ਐਸ. ਆਈ. (A.S.I.) ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਇਸ ਸਬੰਧ ਵਿੱਚ, ਮੁਲਜ਼ਮ ਏ. ਐਸ. ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ।
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ
ਸਿ਼ਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ । ਉਸਦੀ ਸਿ਼ਕਾਇਤ `ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਗੁਰਬਖਸ਼ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ (accepting bribe) ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।








