Patiala Help Club Logo

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਵਾਲੇ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ, 13 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਵਾਲੇ ਗਿਰੋਹ ਦਾ ਪਰਦਾਸਫ਼ ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋ ਜੋ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪਾਕਿਸਤਾਨ ਦੀ ਆਈ. ਐਸ. ਆਈ. ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ (Illegal Weapons) ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਦੇ ਕੋਲੋਂ ਇੱਕ ਪਿਸਤੌਲ ਤੇ ਇੱਕ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ । ਦੱਸਣਯੋਗ ਹੈ ਕਿ ਪੁਲਸ ਵਲੋਂ ਖਾਸਾ ਆਰਮੀ ਕੈਂਟ ਨੇੜੇ ਮਈ 2026 ਵਿੱਚ ਹੋਏ ਧਮਾਕੇ ਦੀ ਗੁੱਥੀ ਵੀ ਸੁਲਝਾ ਲਈ ਹੈ ਅਤੇ ਧਮਾਕੇ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ।

ਕੀ ਪਤਾ ਲੱਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਤੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ

ਪੰਜਾਬ ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਮਾਡਿਊਲ ਦੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਅਤੇ ਦੇ ਆਪਰੇਟਿਵਾਂ ਨਾਲ ਕਥਿਤ ਸਬੰਧ ਹਨ । ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੀਆਂ ਅਗਲੀ ਤੇ ਪਿਛਲੀ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ

ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਧਮਾਕੇ ਦੇ ਮਾਮਲੇ ਨੂੰ ਵਿਸਫੋਟਕ ਪਦਾਰਥ ਐਕਟ ਅਤੇ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਅੱਤਵਾਦ ਨਾਲ ਜੁੜੇ ਨੈੱਟਵਰਕਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਨਜ਼ਰ ਰੱਖਣ ਲਈ ਵਚਨਬੱਧ ਹੈ ।

Advertisement