Patiala Help Club Logo

ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਪੁਲਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ

ਮਾਨਸਾ, 13 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਵਿਖੇ ਪਰਵਿੰਦਰ ਸਿੰਘ ਝੋੋਟਾ ਦੇ ਸਵੇਰੇ ਗੋਲੀ ਮਾਰ ਕੇ ਕਰ ਦਿੱਤੇ ਕਤਲ ਮਾਮਲੇ ਵਿਚ ਪੁਲਸ ਵਲੋਂ ਪਹਿਲੀ ਗ੍ਰਿਫ਼ਤਾਰੀ (Arrest) ਪਾਈ ਗਈ ਹੈ।

ਕੀ ਜਾਣਕਾਰੀ ਦਿੱਤੀ ਡੀ. ਆਈ. ਜੀ. ਬਠਿੰਡਾ ਵਲੋਂ

ਪੰਜਾਬ ਦੇ ਜਿਲਾ ਬਠਿੰਡਾ ਰੇਂਜ ਦੇ ਡੀ. ਆਈ. ਜੀ. (DIG of Bathinda Range) ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦਾ ਸਾਥੀ ਗਿਫ੍ਰਤਾਰ ਕਰ ਲਿਆ ਹੈ । ਖ਼ਬਰ ਇਹ ਵੀ ਹੈ ਕਿ ਅਸ਼ਵਨੀ ਕੁਮਾਰ ਦੇ ਪਰਿਵਾਰ ਨੂੰ ਪੁਲਸ ਨੇ ਡਿਟੇਨ ਕਰ ਲਿਆ ਹੈ ।ਦੱਸਣਯੋਗ ਹੈ ਕਿ ਜਿਸ ਵਿਅਕਤੀ ਵਲੋਂ ਪਰਵਿੰਦਰ ਸਿੰਘ ਨੂੰ ਗੋਲੀ ਮਾਰੀ ਗਈ ਸੀ ਉਹ ਹਾਲੇ ਵੀ ਪੁਲਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ ।

Advertisement