Patiala Help Club Logo

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 17 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਪਟਵਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪਟਵਾਰੀ

ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਜਿਲਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਨੂੰ 30 ਹਜਾਰ ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਮਨੀਸ਼ ਕੁਮਾਰ ਦੇ ਤੌਰ ਤੇ ਹੋਈ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ।

ਪਟਵਾਰੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਸ਼ੁਰੂ

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ (Patwari) ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Advertisement