ਚੰਡੀਗੜ੍ਹ, 19 ਅਕਤੂਬਰ, 2026 : ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰਟ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਲੁਧਿਆਣਾ ਦੇ ਪੁਲਸ ਕਮਿਸ਼ਨਰ (Police Commissioner) ਪਹੁੰਚ ਗਏ ਹਨ ।
ਕੌਣ ਹਨ ਇਹ ਪੁਲਸ ਕਮਿਸ਼ਨਰ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਮੁੱਖ ਆਈ. ਪੀ. ਐਸ. ਅਧਿਕਾਰੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਜੋ ਅੱਜ ਚੰਡੀਗੜ੍ਹ ਦੇ ਸੈਕਟਰ-17 ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੇ ਦਫ਼ਤਰ ਪਹੁੰਚ ਗਏ ਹਨ ਦੀ ਪਛਾਣ ਸਵਪਨ ਸ਼ਰਮਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਗੁਰੂਗ੍ਰਾਮ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਅੰਕੁਰ ਅਤੇ ਅੰਕਿਤ ਤੋਂ ਜਾਂਚ ਦੌਰਾਨ ਕੀਤੀ ਗਈ ਪੁੱਛਗਿੱਛ ਵਿੱਚ ਸਵਪਨ ਸ਼ਰਮਾ (Swapn Sharma) ਦਾ ਨਾਂ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰ ਕਮਿਸ਼ਨਰ ਗੁਰੂਗ੍ਰਾਮ ਕਿਉਂ ਗਏ ਸਨ ਅਤੇ ਕੀ ਉਨ੍ਹਾਂ ਵੱਲੋਂ ਕੋਈ ਵਿੱਤੀ ਲੈਣ-ਦੇਣ ਜਾਂ ਪੈਸੇ ਦਿੱਤੇ ਗਏ ਸਨ।
ਕਿਸ ਮਾਮਲੇ ਵਿਚ ਕੀਤੇ ਗਏ ਹਨ ਸਵਪਨ ਸ਼ਰਮਾ ਤਲਬ
ਸੂਤਰਾਂ ਅਨੁਸਾਰ ਇਹ ਪੂਰਾ ਮਾਮਲਾ ਮੁੱਖ ਮੰਤਰੀ ਨਾਲ ਜੁੜੇ ਇੱਕ ਵਿਵਾਦਤ ਵੀਡੀਓ ਅਤੇ ਉਸ ਦੀ ਜਾਂਚ ਨਾਲ ਸਬੰਧਤ ਹੈ। ਈ. ਡੀ. ਹੁਣ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਪੂਰੇ ਕੇਸ ਵਿੱਚ ਤਾਰ ਕਿੱਥੋਂ ਤੱਕ ਜੁੜੇ ਹੋਏ ਹਨ ਅਤੇ ਸਵਪਨ ਸ਼ਰਮਾ ਦੀ ਇਸ ਵਿੱਚ ਕੀ ਭੂਮਿਕਾ ਰਹੀ ਹੈ । ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਕਮਿਸ਼ਨਰ ਤੋਂ ਅਧਿਕਾਰਤ ਤੌਰ `ਤੇ ਸਵਾਲ ਜਵਾਬ ਕੀਤੇ ਜਾ ਰਹੇ ਹਨ ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ ।








