ਨਵੀਂ ਦਿੱਲੀ, 21 ਅਕਤੂਬਰ 2026 : ਕੇਂਦਰੀ ਜਾਂਚ ਏਜੰਸੀ (Central Investigation Agency) ਸੀ. ਬੀ. ਆਈ. ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਸੀ. ਬੀ. ਆਈ. ਵਲੋਂ ਕੇਸ ਦਰਜ (Case registered) ਕੀਤਾ ਗਿਆ ਹੈ ।
ਕੀ ਦੱਸਿਆ ਅਧਿਕਾਰੀਆਂ ਨੇ
ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. (C.B.I.) ਵਲੋਂ ਜੋ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਜਾਂਚ ਆਪਣੇ ਹੱਥਾਂ ਵਿਚ ਲੈਂਦਿਆਂ ਹੀ ਜਿਥੇ ਸਬੰਧ ਥਾਣੇ ਤੋਂ ਕੇਸ ਨਾਲ ਸਬੰਧਤ ਫਾਈਲਾਂ ਪ੍ਰਾਪਤ ਕਰ ਲਈਆਂ ਗਈਆਂ ਹਨ, ਉਥੇ ਹੀ ਇਸ ਕੇਸ ਦੀ ਜਾਂਚ ਦੌਰਾਨ ਇਕ ਕੇੇਸ ਵੀ ਦਰਜ ਕਰ ਲਿਆ ਗਿਆ ਹੈ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਐਲਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਦੇੇ ਦਿੱਤੇ ਭਰੋਸੇ ਤੋਂ ਬਾਅਦ ਸੀ. ਬੀ. ਆਈ. ਦੀ ਕੇਸ ਦੀ ਜਾਂਚ ਨੂੰ ਲੈ ਕੇ ਅਗਲੇਰੀ ਕਾਰਵਾਈਆਂ ਸ਼ੁਰੂ ਹੋ ਚੁੱਕੀਆਂ ਹਨ ।








