Patiala Help Club Logo

ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣੇਗਾ ਭਗਵਾਨ ਵਾਲਮੀਕਿ ਤੀਰਥ : ਮਾਨ

ਚੰਡੀਗੜ੍ਹ, 27 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਿਿਕ ਭਗਵਾਨ ਵਾਲਮੀਕਿ ਤੀਰਥ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ (World-class tourism hub) ਵਜੋਂ ਬਣਾਇਆ ਜਾਵੇੇਗਾ ।

ਸਰਕਾਰ ਕਰ ਰਹੀ ਹੈ ਵਿੱਤੀ ਸਾਲ ਦੌਰਾਨ ਕਰੋੜਾਂ ਰੁਪਏ ਖਰਚ : ਭਗਵੰਤ ਮਾਨ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ (Maharishi Bhagwan Valmiki Appearance Day) `ਤੇ ਆਯੋਜਿਤ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਅਸਥਾਨ (ਰਾਮ ਤੀਰਥ) ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਿੱਤੀ ਵਰ੍ਹੇ 2026-27 ਵਿਚ 17.72 ਕਰੋੜ ਰੁਪਏ ਖ਼ਰਚ ਕਰ ਰਹੀ ਹੈ ।

ਰਾਮਾਇਣ ਦਿੰਦੀ ਹੈ ਮਨੁੱਖਤਾ ਨੂੰ ਸੱਚ, ਨਿਆਂ, ਸਮਾਨਤਾ ਅਤੇ ਦਇਆ ਦਾ ਸੰਦੇਸ਼

ਉਨ੍ਹਾਂ ਕਿਹਾ ਕਿ ਤੀਰਥ ਅਸਥਾਨ `ਤੇ ਮੁੱਖ ਮੰਦਰ ਦੇ ਸੁੰਦਰੀਕਰਨ, ਨਵੇਂ ਸਾਊਂਡ ਸਿਸਟਮ, ਸਰੋਵਰ ਦੀ ਸਫ਼ਾਈ, ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਵਿਚ ਸੁਧਾਰ ਸਮੇਤ ਵੱਖ-ਵੱਖ ਕਾਰਜ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਰਾਮਾਇਣ ਮਨੁੱਖਤਾ ਨੂੰ ਸੱਚ, ਨਿਆਂ, ਸਮਾਨਤਾ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ । ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਕਾਲ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਪੂਰੀ ਮਾਨਵਤਾ ਲਈ ਢੁਕਵੀਆਂ ਹਨ । ਉਨ੍ਹਾਂ ਦੱਸਿਆ ਕਿ `ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ` ਤਹਿਤ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਭਗਵਾਨ ਵਾਲਮੀਕਿ ਤੀਰਥ ਅਸਥਾਨ ਦੇ ਦਰਸ਼ਨਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ ।

Advertisement