Patiala Help Club Logo

ਵਿਧਾਨ ਸਭਾ ਚੋਣਾਂ ਪੰਜਾਬ ਵਿਚ ਕੋਈ ਵੀ ਨਹੀਂ ਕਰ ਸਕੇਗੀ ਬਹੁਮਤ ਹਾਸਲ : ਚੰਦੂਮਾਜਰਾ

ਪਟਿਆਲਾ, 6 ਨਵੰਬਰ 2026 : ਸਾਬਕਾ ਐਮ. ਪੀ ਪ੍ਰੋਫੈਸਰ ਪ੍ਰੇਮ ਸਿੰੰਘ ਚੰਦੂਮਾਜਰਾ (Professor Prem Singh Chandumajra) ਨੇ ਆਖਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਵਿਚ ਕੋਈ ਵੀ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੇਗੀ ।

ਹੋਰ ਕੀ-ਕੀ ਆਖਿਆ ਪ੍ਰੋਫੈਸਰ ਚੰਦੂਮਾਜਰਾ

ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 4 ਵਜੇ ਸ਼ੋ੍ਮਣੀ ਅਕਾਲੀ ਦਲ (ਬਾਦਲ) (Shiromani Akali Dal (Badal)) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰੋੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਤੋਂ ਗੁਰੇਜ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ, ਬਲਕਿ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ ।

ਮੌਜੂਦਾ ਹਾਲਾਤ ਤੇ ਲੋਕਾਂ ਦੀ ਮੰਗ ਕਰਦੀ ਹੈ ਅਕਾਲੀ ਦਲ ਨੂੰ ਇਕੱਠੇ ਹੋਣ ਦੀ ਮੰਗ

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀ ਮੰਗ ਅਕਾਲੀ ਦਲ ਨੂੰ ਇਕੱਠੇ ਹੋਣ ਦੀ ਤਾਕੀਦ ਕਰਦੀ ਹੈ । ਦੱਸਣਯੋਗ ਹੈ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ 4 ਨਵੰਬਰ ਤੇ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ 5 ਨਵੰਬਰ 2026 ਨੂੰ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਗਏ ਸਨ ।

Advertisement

punjab hockey