Patiala Help Club Logo

ਤੇਜ ਰਫ਼ਤਾਰ ਕਾਰ ਦੀ ਟੱਕਰ ਕਾਰਨ ਤਿੰਨ ਦੀ ਮੌਤ ਇਕ ਜਖਮੀ

ਕੰਨੌਜ, 10 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਕਨੌਜ ਦੇ ਇੰਦਰਗੜ੍ਹ ਵਿਖੇ ਤੇਜ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਤਿੰਨ ਦੀ ਮੌਤ (Death) ਹੋ ਗਈ ਹੈ ।

ਕੌਣ-ਕੌਣ ਹਨ ਤਿੰਨੋਂ ਜਣੇ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਇੰਦਰਗੜ੍ਹ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ (Fast car) ਨੇ ਮੋਟਰਸਾਈਕਲ ਸਵਾਰ ਚਾਰ ਦੋਸਤਾਂ ਨੂੰ ਟੱਕਰ ਮਾਰ ਦਿੱਤੀ । ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਦੇ ਵਿਚ ਮਰਨ ਵਾਲਿਆਂ ਵਿਚ ਮਨੀਸ਼ (28), ਵੇਦ ਪ੍ਰਕਾਸ਼ (40), ਵਿਜੇ (35) ਅਤੇ ਆਸ਼ੀਸ਼ (24) ਇੱਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਤੋਂ ਪਟੇਲ ਨਗਰ ਤਿਰਾਹੇ ਵੱਲ ਜਾ ਰਹੇ ਸਨ ।

ਕੀ ਦੱਸਿਆ ਥਾਣਾ ਮੁਖੀ ਨੇ

ਇੰਦਰਗੜ੍ਹ ਥਾਣੇ ਦੇ ਮੁਖੀ ਵਿਨੋਦ ਕੁਮਾਰ ਕਸ਼ਯਪ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਕਰੀਬ 11:30 ਵਜੇ ਕਚਾਟੀਪੁਰ ਪਿੰਡ ਵਿੱਚ ਸਰਦਾਰ ਪਟੇਲ ਇੰਟਰ ਕਾਲਜ ਦੇ ਨੇੜੇ ਵਾਪਰਿਆ । ਉਨ੍ਹਾਂ ਦੱਸਿਆ ਕਿ ਉਕਤ ਚਾਰੇੇ ਨੌਜਵਾਨ ਅਗੌਸ ਪਿੰਡ ਦੇ ਰਹਿਣ ਵਾਲੇ ਵਾਲੇ ਸਨ । ਜਿਨ੍ਹਾਂ ਨੂੰ ਜਦੋਂ ਟੱਕਰ ਲੱਗੀ ਤਾਂ ਟੱਕਰ ਇੰਨੀ ਭਿਆਨਕ ਸੀ ਕਿ ਚਾਰੇ ਨੌਜਵਾਨ ਉਛਲ ਕੇ ਕਰੀਬ 15 ਮੀਟਰ ਦੂਰ ਜਾ ਡਿੱਗੇ । ਥਾਣਾ ਮੁਖੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਐਂਬੂਲੈਂਸ ਦੀ ਮਦਦ ਨਾਲ ਚਾਰਾਂ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਪਹੁੰਚਾਇਆ ਗਿਆ, ਉੱਥੇ ਡਾਕਟਰਾਂ ਨੇ ਮਨੀਸ਼, ਵੇਦ ਪ੍ਰਕਾਸ਼ ਅਤੇ ਵਿਜੇ ਨੂੰ ਮ੍ਰਿਤਕ ਐਲਾਨ ਦਿੱਤਾ ।

ਪੁਲਸ ਕਰ ਰਹੀ ਹੈ ਫਰਾਰ ਕਾਰ ਚਾਲਕ ਦੀ ਭਾਲ

ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ (Injured) ਹੋਏ ਆਸ਼ੀਸ਼ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਕਾਨਪੁਰ ਦੇ ਉੱਚ ਮੈਡੀਕਲ ਕੇਂਦਰ (ਹਾਇਰ ਸੈਂਟਰ) ਵਿੱਚ ਰੈਫਰ ਕਰ ਦਿੱਤਾ ਗਿਆ ਹੈ । ਪੁਲਸ ਸੂਤਰਾਂ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ । ਪੁਲਸ ਉਸ ਦੀ ਭਾਲ ਕਰ ਰਹੀ ਹੈ ਅਤੇ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Advertisement

punjab hockey