Patiala Help Club Logo

ਕਾਂਗਰਸ ਕਰੇਗੀ 12 ਨਵੰਬਰ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ ਦੀ ਸ਼ੁਰੂਆਤ : ਚੰਨੀ

ਚੰਡੀਗੜ੍ਹ, 10 ਨਵੰਬਰ 2026 : ਸਾਬਕਾ ਮੁੱਖ ਮੰਤਰੀ ਪੰਜਾਬ (Former Chief Minister of Punjab) ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਾਂਗਰਸ ਪਾਰਟੀ (Congress Party) ਵਲੋਂ 12 ਨਵੰਬਰ ਤੋਂ ਜਵਾਨੀ ਸੰਭਾਲ ਸਾਈਕਲ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ ।

ਕੀ ਆਖਿਆ ਚਰਨਜੀਤ ਚੰਨੀ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2027 (Punjab Legislative Assembly Elections-2027) ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਵੀ ਸਾਈਕਲ ਦੀ ਸਵਾਰੀ ਦਾ ਝੂਟਾ ਲੈਦਿਆਂ ਸਾਈਕਲ ਯਾਤਰਾ ਕੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋ ਪੰਜਾਬ ਨੂੰ ਨਸਿ਼ਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ 12 ਨਵੰਬਰ ਨੂੰ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ।

ਕਿਥੋਂ ਕੀਤੀ ਜਾਵੇਗੀ ਯਾਤਰਾ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਉਕਤ ਜਵਾਨੀ ਸੰਭਾਲ ਸਾਈਕਲ ਯਾਤਰਾ (Jawani Sambhal Cycle Yatra) ਦੀ ਸ਼ੁਰੂਆਤ ਸ੍ਰੀ ਚਮਕੌਰ ਸਾਹਿਬ ਤੋਂ ਕੀਤੀ ਜਾ ਰਹੀ ਹੈੈ ਜੋ ਪੰਜਾਬ ਦੇ 28 ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ, ਜਿਨਾਂ ਵਿੱਚੋਂ ਲੁਧਿਆਣਾ, ਮੋਗਾ, ਤਲਵੰਡੀਸਾਬੋ ਤੋ ਕਰੀਬ 625 ਕਿਲੋਮੀਟਰ ਦਾ ਸਫਰ ਤੈਅ ਕਰੇਗੀ । ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਪੰਜਾਬ ਦੀ ਜਵਾਨੀ ਅਤੇ ਸੁਨਹਿਰੇ ਭਵਿੱਖ ਲਈ ਇਸ ਯਾਤਰਾ ਨਾਲ ਵੱਧ ਤੋਂ ਵੱਧ ਜੁੜੀਏ ।

Advertisement

punjab hockey