ਚੰਡੀਗੜ੍ਹ, 11 ਨਵੰਬਰ 2026 : ਕੈਬਨਿਟ ਮੰਤਰੀ ਪੰਜਾਬ (Cabinet Minister of Punjab) ਅਮਨ ਅਰੋੜਾ ਨੇ ਸਪੱਸ਼ਟ ਆਖਿਆ ਹੈ ਕਿ ਪੰਜਾਬ ਵਿਚ ਇਸ ਸਾਲ ਪਰਾਲੀ ਸਾੜਨ (Stubble burning) ਦੇ ਮਾਮਲਿਆਂ ਵਿਚ ਕਮੀ ਆਈ ਹੈ ।
ਕਿੰਨੀ ਕਮੀ ਆਈ ਹੈ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ (Aman Arora) ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਭਾਜਪਾ ਆਗੂਆਂ ਵੱਲੋਂ ਪਰਾਲੀ ਸਾੜਨ ਦੇ ਨਾਂ `ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰ ਸਾਲ ਭਾਜਪਾ ਦਾ ਕੇਂਦਰੀ ਨੇਤਾਵਾਂ ਵਾਲਾ ਢਾਂਚਾ ਦਿੱਲੀ `ਚ ਪ੍ਰਦੂਸ਼ਣ ਫੈਲਣ ਦੇ ਮੁੱਦੇ `ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਦਾ ਹੈ । ਉਨ੍ਹਾਂ ਕਿਹਾ ਕਿ ਕਦੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਾਂ ਕਦੇ ਕੋਈ ਹੋਰ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਨੁਸਾਰ 2020 ਤੋਂ ਲੈ ਕੇ 2026 ਤੱਕ ਪੰਜਾਬ `ਚ ਪਰਾਲੀ ਸਾੜਨ ਦੀਆਂ ਘਟਨਾਵਾਂ `ਚ 95 ਫੀਸਦੀ ਦੀ ਕਮੀ ਆਈ ਹੈ ।
ਸਰਕਾਰ ਵਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਆਈ ਹੈ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ
ਉਨ੍ਹਾਂ ਕਿਹਾ ਕਿ `ਆਪ` ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਕਮੀ ਆਈ ਹੈ । ਦਿੱਲੀ `ਚ ਪ੍ਰਦੂਸ਼ਣ ਪਟਾਕਿਆਂ ਅਤੇ ਵਾਹਨਾਂ ਦੇ ਕਾਰਨ ਫੈਲਦਾ ਹੈ ਪਰ ਦਿੱਲੀ `ਚ ਭਾਜਪਾ ਵਾਲੇ ਇਸ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸ਼ੁਰੂ ਕਰ ਦਿੰਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਦੀ ਦਿਸ਼ਾ `ਚ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਇਸ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਨੇ ਵੱਖ-ਵੱਖ ਵੱਕਾਰੀ ਸੰਸਥਾਵਾਂ ਨਾਲ 2 ਮਹੱਤਵਪੂਰਨ ਸਮਝੌਤੇ ਕੀਤੇ ਹਨ ।









