Patiala Help Club Logo

ਜ਼ਮੀਨੀ ਝਗੜੇ ਕਾਰਨ ਭਰਾ ਨੇ ਕਰ ਦਿੱਤਾ ਗੋਲੀ ਮਾਰ ਕੇ ਭਰਾ ਦਾ ਕਤਲ

ਬਿਹਾਰ, 14 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਭਾਗਲਪੁਰ ਵਿਖੇ ਜ਼ਮੀਨੀ ਝਗੜੇ ਦੇ ਚਲਦਿਆਂ ਇਕ ਭਰਾ ਵਲੋਂ ਹੀ ਦੂਸਰੇ ਭਰਾ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਹੈ ।

ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਣਕਾਰੀ ਅਨੁਸਾਰ ਬਿਹਾਰ ਦੇ ਭਾਗਲਪੁਰ ਵਿੱਚ ਜੋ ਜ਼ਮੀਨੀ ਵਿਵਾਦ (Land Dispute) ਬਬਰਗੰਜ ਥਾਣਾ ਖੇਤਰ ਦੇ ਅਲੀਗੰਜ ਵਿੱਚ ਸ਼ਨੀਵਾਰ ਸਵੇਰੇ ਇਕ ਭਰਾ ਵਲੋਂ ਦੂਸਰੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੇ ਵਿਅਕਤੀ ਦੀ ਪਛਾਣ ਨੰਦੂ ਯਾਦਵ ਦੇ ਤੌਰ ‘ਤੇ ਹੋਈ ਹੈ ।

ਕੌਣ ਹੈ ਇਹ ਵਿਅਕਤੀ ਜਿਸਨੇ ਕਰ ਦਿੱਤਾ ਭਰਾ ਦਾ ਹੀ ਕਲਤ

ਪ੍ਰਾਪਤ ਸੂਚਨਾ ਮੁਤਾਬਕ ਦੋਹਾਂ ਭਰਾਵਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਵਿਵਾਦ ਕਾਰਨ ਅੱਜ ਉਸ ਸਮੇਂ ਇਕ ਭਰਾ ਵਲੋਂ ਆਪਣੇ ਦੂਸਰੇ ਭਰਾ ਦੀ ਹੱਤਿਆ ਕਰ ਦਿੱਤੀ ਗਈ ਜਦੋਂ ਦੋਹਾਂ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਬਹਿਸਬਾਜੀ ਸ਼ੁਰੂ ਹੋ ਗਈ । ਉਕਤ ਗੋਲੀਬਾਰੀ (Firing) ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਪਛਾਣ ਸ਼ੰਭੂ ਯਾਦਵ ਦੇ ਤੌਰ ‘ਤੇ ਹੋਈ ਹੈ।

ਪੁਲਸ ਨੇ ਕੀਤੀ ਜਾਂਚ ਸ਼ੁਰੂ

ਸੂਚਨਾ ਮਿਲਦੇ ਹੀ ਬਬਰਗੰਜ ਥਾਣੇ ਦੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਡੀ. ਐੱਸ. ਪੀ. (ਸਿਟੀ-2) ਅਤੇ ਮੋਜਾਹਿਦਪੁਰ ਸਰਕਲ ਦੇ ਥਾਣਾ ਇੰਸਪੈਕਟਰ ਵੀ ਪੁਲਸ ਫੋਰਸ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ । ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ।

Advertisement

punjab hockey
Meeting