Patiala Help Club Logo

ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ

ਅੰਮ੍ਰਿਤਸਰ 16 ਨਵੰਬਰ 2026 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਮਾਮਲੇ ਵਿਚ ਸੈਸ਼ਨ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ।

ਕਿੰਨੇ ਦਿਨਾਂ ਦੀ ਮੰਗੀ ਗਈ ਹੈ ਪੈਰੋਲ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵਲੋਂ ਅਦਾਲਤ ਵਲੋਂ ਅੰਮ੍ਰਿ਼ਤਪਾਲ ਸਿੰਘ ਲਈ ਇਕ ਦਿਨ ਦੀ ਜਾਰੀ ਕੀਤੀ ਪੈਰੋਲ (Parole) ਦੀ ਮਨਜ਼ੂਰੀ ਦੇ ਚਲਦਿਆਂ ਉਸਨੂੰ ਘੱਟ ਪਾਏ ਜਾਣ ਦੇ ਚਲਦਿਆਂ ਜਿ਼ਆਦਾ ਦਿਨਾਂ ਦੀ ਪੈਰੋਲ ਦਿੱਤੇ ਜਾਣ ਦੀ ਮੰਗ ਕਰਨ ਦੇ ਚਲਦਿਆਂ ਅੱਜ ਫਿਰ ਇਕ ਪਟੀਸ਼ਨ ਦਾਇਰ (Petition filed) ਕੀਤੀ ਗਈ ਹੈ । ਜਿਸ ਵਿਚ 21, 22, 23 ਨਵੰਬਰ ਤਿੰਨਾਂ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ।

ਕਦੋਂ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਹਨ ਸਰਕਾਰ ਨੂੰ

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਚਲਦਿਆਂ ਸੈਸ਼ਨ ਅਦਾਲਤ (Sessions Court) ਵਲੋਂ ਜੋ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਆਖਿਆ ਗਿਆ ਹੈ ਦੇ ਚਲਦਿਆਂ ਪੰਜਾਬ ਸਰਕਾਰ ਨੂੰ ਆਪਣਾ ਜਵਾਬ 17 ਨਵੰਬਰ ਤੱਕ ਦਾਖਲ ਕਰਨਾ ਪਵੇਗਾ । ਦੱਸਣਯੋਗ ਹੈ ਕਿ ਇਸ ਲਈ ਮਾਨਯੋਗ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਪੰਜਾਬ ਸਰਕਾਰ ਵੱਲੋਂ ਪੱਖ ਰੱਖਣ ਤੋਂ ਬਾਅਦ ਇਸ ਵਿੱਚ ਅੱਗੇ ਫਿਰ ਬਹਿਸ ਹੋਵੇਗੀ ।

Advertisement

punjab hockey
Meeting