ਨਵੀਂ ਦਿੱਲੀ, 18 ਨਵੰਬਰ 2026 : ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C.B.I.) ਵਲੋਂ ਦਿੱਲੀ ਪੁਲਸ ਵਿਚ ਏ. ਐਸ. ਆਈ. ਰੈਂਕ ਦੇ ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।
ਕੌਣ ਹੈ ਇਹ ਏ. ਐਸ. ਆਈ.
ਮਿਲੀ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸੀ. ਬੀ. ਆਈ. ਵਲੋਂ ਜੋ ਦਿੱਲੀ ਪੁਲਸ ਦੇ ਇਕ ਏ. ਐਸ. ਆਈ. (A.S.I.) ਰੈਂਕ ਦੇ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਰਵਿੰਦਰ ਕੁਮਾਰ ਦੇ ਤੌਰ ਤੇ ਹੋਈ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਨੂੰ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ (bribe) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੀ ਦੱਸਿਆ ਸਿ਼ਕਾਇਤਕਰਤਾ ਨੇ ਸੀ. ਬੀ. ਆਈ. ਨੂੰ ਦਿੱਤੀ ਸਿ਼ਕਾਇਤ ਵਿਚ
ਸਿ਼ਕਾਇਤਕਰਤਾ (Complainant) ਵਲੋਂ ਸੀ. ਬੀ. ਆਈ. ਨੂੰ ਦਿੱਤੀ ਆਪਣੀ ਸਿ਼ਕਾਇਤ ਵਿੱਚ ਦੱਸਿਆ ਗਿਆ ਕਿ ਭਲਸਵਾ ਡੇਅਰੀ ਪੁਲਸ ਸਟੇਸ਼ਨ ਵਿੱਚ ਉਸਦੇ ਖਿ਼ਲਾਫ਼ ਇੱਕ ਮਾਮਲਾ ਦਰਜ ਕੀਤਾ ਗਿਆ ਸੀ । ਉਸ ਮਾਮਲੇ ਵਿੱਚ ਰਾਹਤ ਦੇਣ ਅਤੇ ਸਿ਼ਕਾਇਤਕਰਤਾ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਬਦਲੇ ਏ. ਐੱਸ. ਆਈ. ਰਵਿੰਦਰ ਕੁਮਾਰ ਨੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ।
ਸੀ. ਬੀ. ਆਈ. ਦੀ ਜਾਂਚ ਵਿਚ ਹੋਇਆ ਰਿਸ਼ਵਤ ਮੰਗਣ ਦਾ ਖੁਲਾਸਾ
ਪੁਲਸ ਅਧਿਕਾਰੀ ਵੱਲੋਂ ਨਾਜਾਇਜ਼ ਤੌਰ `ਤੇ ਪੈਸੇ ਮੰਗੇ ਜਾਣ ਤੋਂ ਤੰਗ ਆ ਕੇ ਪੀੜ੍ਹਤ ਨੇ ਬਿਨਾਂ ਕਿਸੇ ਦੇਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨਾਲ ਸੰਪਰਕ ਕੀਤਾ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ । ਸਿ਼ਕਾਇਤ ਮਿਲਣ ਤੋਂ ਬਾਅਦ ਸੀ. ਬੀ. ਆਈ. ਨੇ ਆਪਣੀ ਮੁੱਢਲੀ ਪੜਤਾਲ ਅਤੇ ਗੁਪਤ ਜਾਂਚ ਸ਼ੁਰੂ ਕਰ ਦਿੱਤੀ । ਜਾਂਚ ਦੇ ਦੌਰਾਨ ਇਹ ਗੱਲ ਬਿਲਕੁਲ ਸਾਫ਼ ਹੋ ਗਈ ਕਿ ਏ. ਐੱਸ. ਆਈ. ਰਵਿੰਦਰ ਕੁਮਾਰ ਨੇ ਅਸਲ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ । ਮਾਮਲਾ ਗੰਭੀਰ ਹੋਣ ਕਾਰਨ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਤੈਅ ਹੋਈ, ਜਿਸ ਤੋਂ ਬਾਅਦ ਦੋਸ਼ੀ ਪੁਲਿਸ ਕਰਮਚਾਰੀ ਪਹਿਲੀ ਕਿਸ਼ਤ ਵਜੋਂ ਘੱਟੋ-ਘੱਟ 1 ਲੱਖ ਰੁਪਏ ਲੈਣ ਲਈ ਸਹਿਮਤ ਹੋ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਰਕਮ ਨੂੰ ਕੁਝ ਘਟਾ ਕੇ ਤੈਅ ਕੀਤਾ ਗਿਆ ।










