Patiala Help Club Logo

ਖੁੱਡੀਆਂ ਨੇ ਵੈਟਰਨਰੀ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 20 ਨਵੰਬਰ 2026 : ਪੰਜਾਬ `ਚ ਪਸ਼ੂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ ਵੱਡੇ ਪੱਧਰ `ਤੇ ਭਰਤੀਆਂ ਕੀਤੀਆਂ ਗਈਆਂ ਹਨ ।

ਕਿੰਨੇ ਵੈਟਰਨਰੀ ਅਧਿਕਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ, ਖੁੱਡੀਆਂ (Gurmeet Singh, Khuddian) ਨੇ ਅੱਜ 3 ਨਵ-ਨਿਯੁਕਤ ਵੈਟਰਨਰੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ (Appointment Letter) ਸੌਂਪੇ । ਇਸ ਦੇ ਨਾਲ ਹੀ ਵੈਟਰਨਰੀ ਅਧਿਕਾਰੀਆਂ ਦੀ ਗਿਣਤੀ ਵਧ ਕੇ 625 ਹੋ ਗਈ ਹੈ । ਗੁਰਮੀਤ ਸਿੰਘ ਖੱਡੀਆਂ ਨੇ ਕਿਹਾ ਕਿ 625 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ `ਚ ਪਸ਼ੂਆਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਭਾਗੀ ਢਾਂਚੇ ਨੂੰ ਮਜ਼ਬੂਤੀ ਮਿਲੀ ਹੈ ।

ਵਿਭਾਗ ਦੇ ਕੰਮ-ਕਾਜ ਨੂੰ ਸੁਚਾਰੂ ਬਣਾਉਣ ਲਈ ਕਿੰਨੀਆਂ ਕੀਤੀਆਂ ਗਈਆਂ ਹਨ ਨਿਯੁਕਤੀਆਂ

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਪ੍ਰਸ਼ਾਸਨਿਕ, ਤਕਨੀਕੀ ਅਤੇ ਸਹਾਇਕ ਅਸਾਮੀਆਂ `ਤੇ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਨ੍ਹਾਂ `ਚ ਮੁੱਖ ਦਫ਼ਤਰ ਵਿਖੇ ਕਲਰਕਾਂ ਦੀਆਂ 17 ਅਸਾਮੀਆਂ, 2 ਮਿਲਕ ਰਿਕਾਰਡਰ, 7 ਲੈਬ ਅਸਿਸਟੈਂਟ, 7 ਕੰਪਿਊਟਰ ਆਪ੍ਰੇਟਰ/ਇਨਿਊਮਰੇਟਰ/ ਪੰਚਰ, ਇਕ ਮਸ਼ੀਨ ਆਸ ਦਿਨ ਇਨਕਿਊਬੇਟਰ ਆਪੇਟਰ 2 ਲੀਗਲ ਕਲਰਕ ਅਤੇ 8 ਸਟੈਨੋ ਟਾਈਪਿਸਟ ਸ਼ਾਮਿਲ ਹਨ ।

Advertisement

punjab hockey
Meeting