Patiala Help Club Logo

ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਰ ਦਿੱਤਾ ਕਤਲ

ਅਬੋਹਰ, 20 ਨਵੰਬਰ 2026 : ਪੰਜਾਬ ਦੇ ਜਿਲਾ ਫਾਜਿਲਕਾ ਦੇ ਸ਼ਹਿਰ ਅਬੋਹਰ (Abohar) ਵਿਖੇ ਬੀਤੇ ਦਿਨੀਂ ਪ੍ਰੇਮਿਕਾ ਨੂੰ ਮਿਲਣ ਆਏ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਅਬੋਹਰ ਵਿਖੇ ਜੋ ਪ੍ਰੇਮਿਕਾ ਨੂੰ ਮਿਲਣ ਆਏ ਜਿਸ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਨਿਵਾਸੀ ਸੁਖਵੰਤ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਵੀਰਵਾਰ ਸਵੇਰੇ ਪੁਰਾਣੀ ਫਾਜਿ਼ਲਕਾ ਰੋਡ `ਤੇ ਸ਼ਾਰਦਾ ਟਰੱਸਟ ਹਸਪਤਾਲ ਨੇੜੇ ਇਕ ਨੌਜਵਾਨ ਖੂਨ ਨਾਲ ਲੱਥ-ਪੱਥ ਮਿਲਿਆ, ਉਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਜੋ ਹੋ ਗਈ ।

ਕਤਲ ਦੇ ਘਟਨਾਕ੍ਰਮ ਲਈ ਪੁਲਸ ਨੇ ਲਿਆ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ

ਸੂਤਰ ਦੱਸਦੇ ਹਨ ਕਿ ਉਕਤ ਨੌਜਵਾਨ ਸਥਾਨਕ ਮੁਹੱਲਾ ਭਗਵਾਨਪੁਰਾ ਵਿਚ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਸੀ । ਬੁੱਧਵਾਰ ਰਾਤ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ (Sharp-edged weapons) ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ । ਥਾਣਾ ਨੰਬਰ 1 ਦੀ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਸੂਤਰ ਦੱਸਦੇ ਹਨ ਕਿ ਪੁਲਸ ਨੇ ਇਸ ਮਾਮਲੇ ਵਿਚ ਪੁੱਛਗਿੱਛ ਲਈ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ । ਇਸ ਬਾਰੇ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਪਰਮਜੀਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖਿਆ ਗਿਆ ਹੈ ।

Advertisement

punjab hockey
Meeting