Patiala Help Club Logo

ਮਾਨ ਸਰਕਾਰ ਨੇ ਮੈਰਿਟ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ : ਅਰੋੜਾ

ਚੰਡੀਗੜ੍ਹ, 20 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਮੈਰਿਟ ਦੇ ਆਧਾਰ ‘ਤੇ ਹੀ ਪੰਜਾਬ ਅੰਦਰ ਸਰਕਾਰੀ ਨੌਕਰੀਆਂ ਦਿੱਤੇ ਜਾਣ ਦਾ ਸਮਾਚਾਰ ਹੈ ।

ਕਿੰਨੀਆਂ ਸਰਕਾਰੀ ਨੌਕਰੀਆਂ ਗਈਆਂ ਹਨ ਦਿੱਤੀਆਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਕਿਹਾ ਕਿ ਜੋ ਭਗਵੰਤ ਮਾਨ ਸਰਕਾਰ ਨੇ ਪਿਛਲੇ 5 ਸਾਲਾਂ `ਚ `ਨਾ ਪਰਚੀ, ਨਾ ਖਰਚੀ` ਦੇ ਸਿਧਾਂਤ `ਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ `ਤੇ ਪੰਜਾਬ ਅੰਦਰ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਦੀ ਗਿਣਤੀ ਕਰੀਬ 72000 ਹੈ । ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕਾਰਜਕਾਲ `ਚ ਸਾਰੀਆਂ ਭਰਤੀਆਂ ਨਿਰਪੱਖ, ਪਾਰਦਰਸ਼ੀ ਅਤੇ ਜਵਾਬਦੇਹ ਤਰੀਕੇ ਨਾਲ ਕੀਤੀਆਂ ਗਈਆਂ ਹਨ ।

ਸਰਕਾਰ ਨਿਆਂਪਾਲਿਕਾ ਦਾ ਕਰਦੀ ਹੈ ਪੂਰਾ ਸਤਿਕਾਰ : ਕੈਬਨਿਟ ਮੰਤਰੀ

ਪੀ. ਸੀ. ਐੱਸ. ਪ੍ਰੀਖਿਆ ਅਤੇ ਅਧਿਕਾਰੀਆਂ ਦੀ ਨਿਯੁਕਤੀ ਪ੍ਰਕਿਰਿਆ `ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅੰਤਰਿਮ ਰੋਕ `ਤੇ ਪ੍ਰਤੀਕਿਰਿਆ ਦਿੰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਗਲੀ ਸੁਣਵਾਈ `ਤੇ ਅਦਾਲਤ `ਚ ਆਪਣਾ ਪੂਰਾ ਪੱਖ ਅਤੇ ਜ਼ਰੂਰੀ ਤੱਥ ਪੇਸ਼ ਕਰੇਗੀ । ਉਨ੍ਹਾਂ ਕਿਹਾ ਕਿ ਪੀ. ਪੀ. ਐੱਸ. ਸੀ. ਦੀ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਪ੍ਰਕਿਰਿਆ ਤਹਿਤ ਕਰਵਾਈ ਗਈ ਸੀ । ਭਰਤੀ ਪ੍ਰਕਿਰਿਆ ਨੂੰ ਲੈ ਕੇ ਉਠਾਏ ਜਾ ਰਹੇ ਸਵਾਲਾਂ ਅਤੇ ਸ਼ੰਕਿਆਂ ਦਾ ਜਵਾਬ ਸਰਕਾਰ ਅਦਾਲਤ ਦੇ ਸਾਹਮਣੇ ਦੇਵੇਗੀ । ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਤੱਥਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਖ਼ਦਸ਼ੇ ਦੂਰ ਹੋ ਜਾਣਗੇ ।

ਸਰਕਾਰ ਨੇ ਯੋਗਤਾ ਅਤੇ ਵਿਦਿਅਕ ਯੋਗਤਾ ਨੂੰ ਭਰਤੀ ਦਾ ਬਣਾਇਆ ਹੈ ਆਧਾਰ

ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ `ਚ ਕਿਸੇ ਵੀ ਨੌਜਵਾਨ ਨੂੰ ਰਿਸ਼ਵਤ ਜਾਂ ਸਿਆਸੀ ਸਿਫ਼ਾਰਸ਼ ਦੇ ਆਧਾਰ `ਤੇ ਨੌਕਰੀ ਨਹੀਂ ਦਿੱਤੀ ਗਈ । ਸਰਕਾਰ ਨੇ ਯੋਗਤਾ ਅਤੇ ਵਿੱਦਿਅਕ ਯੋਗਤਾ ਨੂੰ ਹੀ ਭਰਤੀ ਦਾ ਆਧਾਰ ਬਣਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਵਿਅਕਤੀ ਇਹ ਨਹੀਂ ਕਹਿ ਸਕਦਾ ਕਿ ਉਸ ਨੂੰ ਸਰਕਾਰ ਦੌਰਾਨ ਪੈਸੇ ਜਾਂ ਸਿਫ਼ਾਰਸ਼ ਨਾਲ ਨੌਕਰੀ ਮਿਲੀ ਹੈ । ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਭਰਤੀ ਪ੍ਰਕਿਰਿਆ `ਚ ਕੋਈ ਨਿੱਜੀ ਹਿੱਤ ਨਹੀਂ ਹੈ । ਸਰਕਾਰ ਭਵਿੱਖ `ਚ ਵੀ ਭਰਤੀ ਪ੍ਰਕਿਰਿਆ `ਚ ਮੈਰਿਟ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ `ਤੇ ਕਾਇਮ ਰਹੇਗੀ ।

Advertisement

punjab hockey
Meeting