Patiala Help Club Logo

ਮਾਨ ਨੇ ਕੌਮਾਂਤਰੀ ਕਬੱਡੀ ਖਿਡਾਰੀ ‘ਸੁਰਖਪੁਰੀਆ` ਨੂੰ `ਆਪ` `ਚ ਕੀਤਾ ਸ਼ਾਮਲ

ਚੰਡੀਗੜ੍ਹ, 21 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੌਮਾਂਤਰੀ ਕਬੱਡੀ ਖਿਡਾਰੀ ਸੁਰਖਪੁਰੀਆ ਨੂੰ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਕੀਤਾ ਗਿਆ ਹੈ ।

ਕੀ ਆਖਿਆ ਕਬੱਡੀ ਖਿਡਾਰੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ

ਕੌਮਾਂਤਰੀ ਕਬੱਡੀ ਸਟਾਰ (International Kabaddi Star) ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ `ਯਾਦਾ ਸੁਰਖਪੁਰੀਆ` (Yadvinder Singh ‘Yada Surkhpuria’) ਆਮ ਆਦਮੀ. ਪਾਰਟੀ `ਚ ਸ਼ਾਮਲ ਕਰਵਾਉਣ ਮੌੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਪਾਰਟੀ `ਚ ਸਵਾਗਤ ਕਰਦਿਆਂ ਕਿਹਾ ਕਿ ਯਾਦਾ ਸੁਰਖਪੁਰੀਆ ਵਰਗੇ ਨਾਮਵਰ ਖਿਡਾਰੀਆਂ ਦੇ ਪਾਰਟੀ ਨਾਲ ਜੁੜਨ ਨਾਲ ਸੂਬੇ `ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ ।

ਸੁਰਖਪੁਰੀਆ ਨੇ ਕੀਤਾ ਹੈ ਕੌਮਾਂਤਰੀ ਪੱਧਰ ਤੇ ਪੰਜਾਬ ਦਾ ਨਾਮ

ਉਹ ਕਬੱਡੀ ਵਿਸ਼ਵ ਕੱਪ `ਚ ਸਰਵੋਤਮ ਸਟਾਪਰ ਦਾ ਖਿਤਾਬ ਹਾਸਲ ਕਰ ਚੁੱਕੇ ਹਨ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ । ਉਨ੍ਹਾਂ ਕਿਹਾ ਕਿ ਯਾਦਵਿੰਦਰ ਸਿੰਘ `ਯਾਦਾ ਸੁਰਖਪੁਰੀਆ` ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦੇ ਦਮ `ਤੇ ਨਾ ਸਿਰਫ ਕੱਬਡੀ ਦੇ ਮੈਦਾਨ `ਚ ਆਪਣੀ ਵੱਖਰੀ ਪਛਾਣ ਬਣਾਈ, ਸਗੋਂ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਵੀ ਰੌਸ਼ਨ ਕੀਤਾ ਹੈ ।

Advertisement

punjab hockey
Meeting