Patiala Help Club Logo

ਆਪ` ਦਾ ਮਕਸਦ ਜਨਤਾ ਦੀ ਭਲਾਈ ਅਤੇ ਪੰਜਾਬ ਨੂੰ ਨੰਬਰ ਵਨ ਸੂਬਾ ਬਣਾਉਣਾ : ਮਾਨ

ਚੰਡੀਗੜ੍ਹ, 23 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਕਿ ‘ਆਪ’ ਦਾ ਮਕਸਦ ਜਨਤਾ ਦੀ ਭਲਾਈ ਲਈ ਪੰਜਾਬ ਨੂੰ ਨੰਬਰ ਵਨ ਸੂਬਾ ਬਣਾਉਣ ਦਾ ਹੈ ।

ਕੀ ਆਖਿਆ ਮੁੁੱਖ ਮੰਤਰੀ ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪਿੰਡ ਹੇਡੋਂ ਬੇਟ, ਸਮਰਾਲਾ ਵਿਖੇ ਆਯੋਜਿਤ `ਲੋਕ ਮਿਲਣੀ` ਪ੍ਰੋਗਰਾਮ ਦੌਰਾਨ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ `ਤੇ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕੋ-ਇਕ ਮਕਸਦ ਜਨਤਾ ਦੀ ਭਲਾਈ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾਉਣਾ ਹੈ ।

ਮੈਂ ਰਾਜਨੀਤੀ ਵਿਚ ਪੈਸਾ ਕਮਾਉਣ ਨਹੀਂ ਆਇਆ : ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਉਹ ਰਾਜਨੀਤੀ `ਚ ਪੈਸਾ ਕਮਾਉਣ ਨਹੀਂ, ਸਗੋਂ ਪੰਜਾਬ `ਚ ਸਕਾਰਾਤਮਕ ਬਦਲਾਅ ਲਿਆਉਣ ਦੇ ਮਕਸਦ ਨਾਲ ਆਏ ਹਨ । ਉਹ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਨੂੰ ਕਦੇ ਟੁੱਟਣ ਨਹੀਂ ਦੇਣਗੇ । ਇਸ ਮੌਕੇ ਉਨ੍ਹਾਂ ਪਿੰਡ ਹੇਡੋਂ ਬੇਟ ਦੇ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਲੋਕ ਮਿਲਣੀ` ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ। ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਕੇਂਦਰ ਅਤੇ ਜਲ ਨਿਕਾਸੀ ਪ੍ਰਬੰਧਾਂ ਨੂੰ ਬਿਹਤਰ ਬਣਾਇਆ ਜਾਵੇਗਾ ।

ਪਿਛਲੀਆਂ ਸਰਕਾਰਾਂ ਨੇ ਨਿਜੀ ਹਿਤਾਂ ਨੂੰ ਦਿੱਤੀ ਤਰਜੀਹ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਕੈਪਟਨ ਅਮਰਿੰਦਰ ਸਿੰਘ. ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁੱਖ ਮੰਤਰੀ ਆਲੀਸ਼ਾਨ ਮਹਿਲਾਂ `ਚ ਬੈਠ ਕੇ ਜਨਤਾ ਤੋਂ ਦੂਰ ਰਹਿੰਦੇ ਸਨ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ ਹੈ । ਉਨ੍ਹਾਂ ਸੁਖਬੀਰ ਬਾਦਲ `ਤੇ ਸਿਆਸੀ ਮੌਕਾਪ੍ਰਸਤੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿਹੜੇ ਆਗੂ ਕਦੇ ਭਾਜਪਾ ਦੀ ਆਲੋਚਨਾ ਕਰਦੇ ਸਨ, ਅੱਜ ਉਸੇ ਪਾਰਟੀ ਨਾਲ ਗੱਠਜੋੜ ਦੀ ਕੋਸ਼ਿਸ਼ ਕਰ ਰਹੇ ਹਨ ।

Advertisement

punjab hockey
Meeting