Patiala Help Club Logo

ਤੇਜ ਰਫ਼ਤਾਰ ਕਾਰ ਤੇ ਟਰੱਕ ਦੀ ਟੱਕਰ ਵਿਚ ਪੰਜ ਦੀ ਮੌਤ ਤਿੰਨ ਜਖਮੀ

ਬਿਹਾਰ, 24 ਨਵੰਬਰ 2026 : ਭਾਰਤ ਦੇੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਲਖੀਸਰਾਏ ਵਿਖੇ ਤੇਜ ਰਫ਼ਤਾਰ ਸਕਾਰਪੀਓ (High-speed Scorpio) ਦੇ ਟਰੱਕ ਨਾਲ ਟਕਰਾਉਣ ਕਾਰਨ ਪੰਜ ਦੀ ਮੌਤ ਤੇ ਤਿੰਨ ਜਖਮੀ ਹੋਏ ਹਨ ।

ਕਿਥੋਂ ਆ ਰਹੀ ਸੀ ਸਕਾਰਪੀਓ ਕਾਰ

ਮਿਲੀ ਜਾਣਕਾਰੀ ਅਨੁਸਾਰ ਉਕਤ ਵਾਪਰੇ ਸੜਕ ਹਾਦਸੇ (Road Accidents) ਵਿਚ ਜੋ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਤਿੰਨ ਵਿਅਕਤੀ ਗੰਭੀਰ ਜਖਮੀ (Seriously injured) ਹੋ ਗਏ ਹਨ ਵਾਲੇ ਸੜਕ ਹਾਦਸੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਕਾਰਪੀਓ ਜਮੂਈ ਵੱਲੋਂ ਆ ਰਹੀ ਸੀ, ਜਦੋਂ ਗੁਣਸਾਗਰ ਪਿੰਡ ਨੇੜੇ ਉਸ ਦੀ ਟਰੱਕ ਨਾਲ ਟੱਕਰ ਹੋ ਗਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡਾਇਲ 112 ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ।

ਕੌਣ ਕੌਣ ਹਨ ਮ੍ਰਿਤਕਾਂ ਵਿਚ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਦੋ ਔਰਤਾਂ, ਇੱਕ ਬੱਚਾ ਅਤੇ ਡਰਾਈਵਰ ਸਮੇਤ ਦੋ ਪੁਰਸ਼ ਸ਼ਾਮਲ ਦੱਸੇ ਜਾ ਰਹੇ ਹਨ । ਉੱਥੇ ਹੀ ਸਦਰ ਹਸਪਤਾਲ ਵਿੱਚ ਤਿੰਨ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ । ਡਾਕਟਰਾਂ ਅਨੁਸਾਰ ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ, ਜਿਸ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ । ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ । ਤੇਤਰਹਾਟ ਥਾਣੇ ਦੇ ਮੁਖੀ ਇਲੂ ਉਪਾਧਿਆਏ ਵੀ ਪੁਲਿਸ ਟੀਮ ਸਮੇਤ ਮੌਕੇ ’ਤੇ ਮੌਜੂਦ ਹਨ ।

Advertisement

punjab hockey
Meeting