Patiala Help Club Logo

ਤੇਜ ਰਫ਼ਤਾਰ ਟਰੱਕ ਦੀ ਟੱਕਰ ਕਾਰਨ ਚਾਰ ਸਕੂਲੀ ਬੱਚਿਆਂ ਦੀ ਮੌਤ 24 ਜਖਮੀ

ਉੱਤਰ ਪ੍ਰਦੇਸ਼, 24 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਕੰਨੌਜ ਵਿਖੇ ਇਕ ਤੇਜ ਰਫ਼ਤਾਰ ਟਰੱਕ ਵਲੋਂ ਸਕੂਲ ਬੱਸ ਨੂੰ ਟੱਕਰ ਮਾਰ ਦੇਣ ਕਾਰਨ ਚਾਰ ਬੱਚਿਆਂ ਦੀ ਮੌਤ (Death) ਹੋ ਗਈ ਹੈ ।

ਕਦੋਂ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਕੰਨੌਜ ਜਿ਼ਲ੍ਹੇ (Kannauj District) ਵਿੱਚ ਜੋ ਆਗਰਾ-ਲਖਨਊ ਐਕਸਪ੍ਰੈਸਵੇਅ `ਤੇ ਮੰਗਲਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ (Road Accidents) ਵਿੱਚ 4 ਸਕੂਲੀ ਬੱਚਿਆਂ ਦੀ ਮੌਤ ਹੋ ਗਈ, ਜਦਕਿ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਸਮੇਤ 24 ਹੋਰ ਲੋਕ ਜ਼ਖ਼ਮੀ ਹੋ ਗਏ ਹਨ ਪੁਲਸ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 6 ਵਜੇ ਮੀਲ ਪੱਥਰ 210 ਦੇ ਨੇੜੇ ਉਦੋਂ ਵਾਪਰਿਆ ।

ਟੱਕਰ ਨਾਲ ਸਕੂਲ ਬਸ ਦਾ ਪਿਛਲਾ ਹਿੱਸਾ ਗਿਆ ਨੁਕਸਾਨਿਆ

ਜਦੋਂ ਵਿਦਿਆਰਥੀ ਅਤੇ ਸਟਾਫ਼ ਮਥੁਰਾ ਦੇ ਵਰਿੰਦਾਵਨ ਵਿੱਚ ਪਿਕਨਿਕ ਮਨਾ ਕੇ ਵਾਪਸ ਪਰਤ ਰਹੇ ਸਨ ਅਤੇ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਖੜ੍ਹੀ ਸਕੂਲ ਬੱਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਬੱਸ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਈ ਬੱਚੇ ਅੰਦਰ ਹੀ ਫਸ ਗਏ। ਮੌਕੇ `ਤੇ ਮੌਜੂਦ ਬਚਾਅ ਕਰਮਚਾਰੀਆਂ ਅਤੇ ਰਾਹਗੀਰਾਂ ਨੇ ਭਾਰੀ ਜੱਦੋ-ਜਹਿਦ ਮਗਰੋਂ ਬੱਸ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਿਆ । ਜ਼ਖ਼ਮੀ ਬੱਚਿਆਂ (Injured children) ਅਤੇ ਓਰੀਐਂਟਲ ਪਬਲਿਕ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ 4 ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ ।

ਕਿੰਨੇ ਬੱਚੇ ਅਤੇ ਸਟਾਫ ਮੈਂਬਰ ਸਨ ਬਸ ਵਿਚ ਸਵਾਰ

ਪੁਲਸ ਅਧਿਕਾਰੀਆਂ ਮੁਤਾਬਕ ਘਟਨਾ ਸਮੇਂ ਬੱਸ ਵਿੱਚ ਲਗਭਗ 50 ਸਕੂਲੀ ਵਿਦਿਆਰਥੀ ਅਤੇ 6 ਸਟਾਫ਼ ਮੈਂਬਰ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ `ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ । ਪੁਲਸ ਨੇ ਦੱਸਿਆ ਕਿ ਸੁਰੱਖਿਅਤ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਟਰੱਕ-ਬੱਸ ਦੀ ਟੱਕਰ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

Advertisement

punjab hockey
Meeting