Patiala Help Club Logo

ਈ. ਡੀ. ਨੇ ਅਕਾਲੀ ਆਗੂ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ

ਮੋਹਾਲੀ, 25 ਨਵੰਬਰ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਅਕਾਲੀ ਆਗੂ ਦੇ ਘਰ ਅਤੇ ਸ਼ੈਲਰ ‘ਤੇ ਛਾਪੇਮਾਰੀ (Raid) ਕੀਤੀ ਗਈ ਹੈ ।

ਕੌਣ ਹੈ ਇਹ ਅਕਾਲੀ ਨੇਤਾ

ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜੋ ਅਕਾਲੀ ਨੇਤਾ ਦੇ ਘਰ ਅਤੇ ਸ਼ੈਲਰ ‘ਤੇ ਛਾਪੇਮਾਰੀ ਕੀਤੀ ਗਈ ਹੈ ਵਿਚ ਅਕਾਲੀ ਨੇਤਾ ਦੀ ਪਛਾਣ ਸ਼ੋ੍ਮਣੀ ਅਕਾਲੀ ਦਲ ਦੇ ਖਰੜ ਤੋਂ ਹਲਕਾ ਇੰਚਾਰਜ ਰਵਿੰਦਰ ਖੇੜਾ (Ravinder Khera) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਈ. ਡੀ. ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਨੂੰ ਅੰਦਰੋਂ ਬਾਹਰ ਅਤੇ ਬਾਹਰੋਂ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ।

ਕੀ ਮਾਈਨੇ ਰੱਖਦੇ ਹਨ ਰਵਿੰਦਰ ਖੇੜਾ ਅਕਾਲੀ ਦਲ ਵਿਚ

ਪ੍ਰਾਪਤ ਸੂਚਨਾ ਮੁਤਾਬਕ ਉਕਤ ਅਕਾਲੀ ਨੇਤਾ ਰਵਿੰਦਰ ਸਿੰਘ ਖੇੜਾ ਜਿਨ੍ਹਾਂ ਦੇ ਘਰ ਅਤੇ ਸ਼ੈਲਰ ‘ਤੇ ਅੱਜ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ ਸ਼ੋ੍ਰਮਣੀ ਅਕਾਲੀ ਦਲ ਦੇ ਖਰੜ ਹਲਕੇ ਤੋਂ ਜਿਥੇ ਮੁੱਖ ਆਗੂ ਹਨ, ਉਥੇ ਪਾਰਟੀ ਦੀ ਸੀਨੀਅਰ ਲੀਡਰਸਿ਼ਪ ਦੇ ਕਾਫੀ ਕਰੀਬੀ ਵੀ ਮੰਨੇ ਜਾਂਦੇ ਹਨ । ਜਿਕਰਯੋਗ ਹੈ ਕਿ ਅਕਾਲੀ ਆਗੂ ’ਤੇ ਹੋਈ ਇਸ ਅਚਾਨਕ ਕਾਰਵਾਈ ਤੋਂ ਬਾਅਦ ਖਰੜ ਸਮੇਤ ਪੂਰੇ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ ।