Patiala Help Club Logo

ਮੋਗਾ ਵਿਖੇ ਪੁੱਤਰ ਨੇ ਗੋਲੀ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

ਮੋਗਾ, 26 ਨਵੰਬਰ 2026 : ਪੰਜਾਬ ਦੇ ਜਿਲਾ ਮੋਗਾ (Moga) ਵਿਖੇ ਬੀਤੀ ਦੇਰ ਸ਼ਾਮ ਇਕ ਪੁੱਤਰ ਵਲੋਂ ਆਪਣੇ ਹੀ ਪਿਤਾ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹੈ ਇਹ ਪਿਤਾ ਜਿਸਦਾ ਪੁੱਤਰ ਨੇ ਹੀ ਕਰ ਦਿੱਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਤਾਂਗੇ ਵਾਲੀ ਗਲੀ ਵਿਚ ਜੋ ਬੀਤੀ ਦੇਰ ਸ਼ਾਮ ਇਕ ਪੁੱਤਰ ਵਲੋਂ ਨਸ਼ੇ ਦੀ ਹਾਲਤ ਵਿਚ ਆਪਣੇ ਹੀ 70 ਸਾਲਾ ਪਿਤਾ ਦਾ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰੇ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ `ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਭੇਜ ਦਿੱਤਾ । ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ `ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ `ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Advertisement

punjab hockey
Meeting