Patiala Help Club Logo

ਟਰੱਕ-ਟੈਂਪੂ ਵਿਚਾਲੇ ਟੱਕਰ ਹੋਣ ਕਾਰਨ ਹੋਈ ਚਾਰ ਵਿਅਕਤੀਆਂ ਦੀ ਮੌਤ

ਉਤਰ ਪ੍ਰਦੇਸ਼, 27 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇ ‘ਤੇ ਤੇਜ ਰਫ਼ਤਾਰ ਟਰੱਕ ਅਤੇ ਟੈਂਪੂ ਦੀ ਟੱਕਰ ਕਾਰਨ ਚਾਰ ਦੀ ਮੌਤ (Death) ਹੋ ਗਈ ਹੈ ।

ਕੌਣ-ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇਅ `ਤੇ ਬੀਤੀ ਸ਼ਾਮ ਨੂੰ ਜੋ ਇੱਕ ਤੇਜ਼ ਰਫ਼ਤਾਰ ਟਰੱਕ (High-speed truck) ਅਤੇ ਸਵਾਰੀਆਂ ਨਾਲ ਭਰੇ ਟੈਂਪੋ ਵਿਚਾਲੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ ਦੌਰਾਨ ਜੋ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਵਿਚ 50 ਸਾਲਾ ਓਮਕਾਰ, 35 ਸਾਲਾ ਵਿਨੀਤਾ, 18 ਸਾਲਾ ਪ੍ਰਿਅੰਕਾ ਅਤੇ 11 ਸਾਲਾ ਲਕਸ਼ੈ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਐਸ. ਪੀ. ਨੇ

ਉਪਰੋਕਤ ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਚਿਰੰਜੀਵ ਨਾਥ ਸਿਨਹਾ ਨੇ ਦੱਸਿਆ ਕਿ ਪੁਲਸ ਨੇ ਹਾਦਸੇ ਤੋਂ ਬਾਅਦ ਟਰੱਕ ਚਾਲਕ (Truck Driver) ਨੂੰ ਕਾਬੂ ਕਰ ਲਿਆ ਗਿਆ ਹੈ ਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਿ਼ਕਾਇਤ ਮਿਲਣ ਤੇ ਅਗਲੇਰੀ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾਵੇਗਾ ।

Advertisement

punjab hockey
Meeting