Patiala Help Club Logo

ਟੀ. ਵੀ. ਕੇ. ਪਾਰਟੀ ਦਾ ਵਿਧਾਇਕ ਮਹਿਲਾ ਨਾਲ ਜਿਨਸੀ ਸ਼ੋੋ਼ਸ਼ਣ ਮਾਮਲੇ ਵਿਚ ਗ੍ਰਿਫ਼ਤਾਰ

ਚੇਨਈ, 28 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਤਾਮਿਲਨਾਡੂ (Tamil Nadu) ਦੇ ਕਾਲਾਕਰਿਚੀ ਤੋਂ ਟੀ. ਵੀ. ਕੇ. ਪਾਰਟੀ ਦੇ ਵਿਧਾਇਕ ਨੂੰ ਮਹਿਲਾ ਅਧਿਕਾਰੀ ਦਾ ਜਿਨਸੀ ਸ਼ੋਸ਼ਣ (Sexual exploitation) ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ।

ਕੌਣ ਹੈ ਇਹ ਵਿਧਾਇਕ

ਮਿਲੀ ਜਾਣਕਾਰੀ ਅਨੁਸਾਰ ਤਾਮਿਲਨਾਡੂ ਦੇ ਕਾਲਾਕੁਰਿਚੀ ਵਿਧਾਨ ਸਭਾ ਹਲਕੇ ਤੋਂ ਸੱਤਾਧਾਰੀ ਪਾਰਟੀ ਤਮਿਲਗਾ ਵੇਤਰੀ ਕਜ਼ਾਗਮ (ਟੀ. ਵੀ. ਕੇ.) ਜਿਸ ਵਿਧਾਇਕ (Legislator) ਨੂੰ ਇਕ ਮਹਿਲਾ ਆਈ. ਏ. ਐੈਸ. ਅਧਿਕਾਰੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਜਿਲਾ ਮਹਿਲਾ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਅਰੂਲ ਵਿਗਨੇਸ਼ ਦੇ ਤੌਰ ‘ਤੇ ਹੋਈ ਹੈ ।

ਕੀ ਦੋਸ਼ ਲਗਾਇਆ ਗਿਆ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ

ਪ੍ਰਾਪਤ ਸੂਚਨਾ ਮੁਤਾਬਕ ਜਿਸ ਆਈ. ਏ. ਐਸ. ਮਹਿਲਾ ਅਧਿਕਾਰੀ (Female IAS Officer) ਵਲੋਂ ਉਸ ਨਾਲ ਜਿਨਸੀ ਸ਼ੋਸ਼ਣ ਕੀਤੇ ਜਾਣ ਦੇ ਮਾਮਲੇ ਵਿਚ ਵਿਧਾਇਕ ਨੂੰ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ ਵਲੋਂ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਦੁਰਵਿਵਹਾਰ ਕਰਨ ਦੇ ਦੋਸ਼ ਲਗਾਏ ਗਏ ਹਨ । ਦੱਸਣਯੋਗ ਹੈ ਕਿ ਮਹਿਲਾ ਪੁਲਸ ਵਲੋਂ ਸਿ਼ਕਾਇਤ ਦੇ ਆਧਾਰ ‘ਤੇ ਸਬੰਧਤ ਅਪਰਾਧਕ ਧਾਰਾਵਾਂ ਅਤੇ ਤਾਮਿਲਨਾਡੂ ਮਹਿਲਾ ਪ੍ਰੇਸ਼ਾਨੀ ਰੋਕੂ ਐਕਟ ਦੀ ਧਾਰਾ 4 ਤਹਿਤ ਕੇਸ ਦਰਜ ਕੀਤਾ ਗਿਆ ਹੈ ।

Advertisement

punjab hockey
Meeting