ਪਟਿਆਲਾ, 13 ਨਵੰਬਰ 2025 : ਥਾਣਾ ਸਦਰ ਪਟਿਆਲਾ (Police Station Sadar Patiala) ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵਿੰਦਰ ਸਿੰਘ (Complainant Kulwinder Singh) ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰ 12 ਖੱਤਰੀਆ ਵਾਲਾ ਮੁਹੱਲਾ ਸਨੌਰ ਨੇ ਦੱਸਿਆ ਕਿ 11 ਨਵੰਬਰ 2025 ਨੂੰ ਉਸਦਾ ਜੀਜਾ ਸਵਰਨ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਨੂਰਖੇੜੀਆਂ ਕੋਲ ਜਾ ਰਿਹਾ ਸੀ ਕਿ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ ਰਫ਼ਤਾਰ ਤੇ ਲਾਪ੍ਰਵਾਹੀ (Motorcycle speeding and reckless driving) ਨਾਲ ਲਿਆ ਕੇ ਉਸਦੇ ਜੀਜੇ ਦੇ ਮੋਟਰਸਾਈਕਲ ਵਿਚ ਮਾਰਿਆ, ਜਿਸ ਕਾਰਨ ਉਸਦੇ ਜੀਜੇ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।


