Patiala Help Club Logo

ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿਚ ਹੋਈ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ

ਆਸਟ੍ਰੇਲੀਆ, 10 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ ਦੇ ਵਸਨੀਕ ਪੰਜਾਬੀ ਮੂਲ ਦੇ ਇਕ ਵਿਅਕਤੀ ਦੀ ਆਸਟ੍ਰੇਲੀਆ (Australia) ਵਿਖੇ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ ।

ਕੌਣ ਹੈ ਇਹ ਪੰਜਾਬੀ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਮੈਲਬੋਰਨ (Melbourne) ਵਿਖੇ ਜੋ ਇਕ ਭਿਆਨਕ ਸੜਕ ਹਾਦਸੇ (Road accidents) ਵਿਚ ਪੰਜਾਬ ਦੇ ਸ਼ਹਿਰ ਬਟਾਲਾ ਦੇ ਰਹਿਣ ਵਾਲੇ ਜਿਸ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਵਿਚ ਮ੍ਰਿਤਕ ਨੌਜਵਾਨ ਦੀ ਪਛਾਣ ਸਨੇਹ ਪਾਲ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਜਾਣਕਾਰੀ ਮੁਤਾਬਕ ਸਨੇਹ ਪਾਲ ਸਿੰਘ ਦੀ ਕਾਰ ਸੜਕ ਕੰਢੇ ਖੜ੍ਹੀ ਸੀ ਕਿ ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ।

ਪੰਜਾਬੀ ਨੌਜਵਾਨ ਕਰਦਾ ਸੀ ਮੈਲਬੋਰਨ ਵਿਖੇ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ

ਸਨੇਹ ਪਾਲ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਮੈਲਬੌਰਨ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ । ਨੌਜਵਾਨ ਦਾ ਵਿਆਹ ਲਗਭਗ ਡੇਢ ਸਾਲ ਪਹਿਲਾਂ ਹੀ ਹੋਇਆ ਸੀ । ਉਸ ਦੀ ਪਤਨੀ ਵੀ ਮੈਲਬੌਰਨ ਵਿੱਚ ਦੰਦਾਂ ਦੀ ਸਰਜਨ ਹੈ । ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਹੋਣ ਕਾਰਨ ਸਨੇਹ ਪਾਲ ਪਰਿਵਾਰ ਲਈ ਬੁਢਾਪੇ ਦਾ ਸਹਾਰਾ ਸੀ । ਪੁੱਤਰ ਦੀ ਮੌਤ (Death) ਦੀ ਖ਼ਬਰ ਜਿਵੇਂ ਹੀ ਬਟਾਲਾ ਸਥਿਤ ਪਰਿਵਾਰ ਨੂੰ ਮਿਲੀ ਤਾਂ ਘਰ ਵਿੱਚ ਮਾਤਮ ਛਾ ਗਿਆ ।

ਪਰਿਵਾਰ ਨੇ ਕੀਤੀ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ

ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਸੀ, ਉਹ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ । ਸਨੇਹ ਪਾਲ ਦੀ ਮੌਤ ਦੀ ਖ਼ਬਰ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ । ਪਰਿਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਪਰਿਵਾਰ ਵੱਲੋਂ ਉਸ ਦਾ ਅੰਤਿਮ ਸਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ ।

Advertisement