ਆਪ ਸਰਕਾਰ ਪੰਜਾਬ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ : ਵੜਿੰਗ

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਕਾਂਗਰਸ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤਰ੍ਹਾਂ ਨਾਲ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸਿ਼ਸ਼ ਕਰ ਰਹੀ ਹੈ । ਪੰਜਾਬ ਇਸ ਗੱਲ ਦੀ ਸਭ ਤੋਂ ਮਾੜੀ ਉਦਾਹਰਣ ਹੈ ਕਿ ਕਿਵੇਂ ਸੂਬੇ ਦੇ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਵੜਿੰਗ ਨੇ ਕੇਂਦਰ ਵਿਰੁੱਧ ਸਟੈਂਡ ਨਾ ਲੈ ਕੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ `ਚ ਅਸਫਲ ਰਹਿਣ ਲਈ `ਆਪ` ਸਰਕਾਰ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ `ਆਪ` ਜਾਂ ਤਾਂ ਭਾਜਪਾ ਨਾਲ ਮਿਲੀ ਹੋਈ ਹੈ ਜਾਂ ਫਿਰ ਉਸ ਤੋਂ ਡਰਦੀ ਹੈ ।

ਭਾਜਪਾ ਸਰਕਾਰ ਦੇਸ਼ `ਚ ਧਰਮ ਨਿਰਪੱਖਤਾ ਅਤੇ ਸੰਘਵਾਦ ਦੋਵਾਂ ਨੂੰ ਕਮਜ਼ੋਰ ਕਰ ਰਹੀ ਹੈ :

ਅਮਰਿੰਦਰ

ਇਸ ਮੌਕੇ `ਸੰਵਿਧਾਨ ਬਚਾਓ` ਪ੍ਰੋਗਰਾਮ (`Save the Constitution` program) ਦੌਰਾਨ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ `ਚ ਧਰਮ ਨਿਰਪੱਖਤਾ ਅਤੇ ਸੰਘਵਾਦ ਦੋਵਾਂ ਨੂੰ ਕਮਜ਼ੋਰ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ ਹੈ, ਜਿਸ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਦਾ ਸਾਹਮਣਾ ਕਰਨ ਦੀ ਕੋਈ ਹਿੰਮਤ ਨਹੀਂ ਦਿਖਾਈ ।