ਝਾਰਖੰਡ `ਚ ਨਾਬਾਲਿਗਾ ਨਾਲ ਜਬਰ-ਜ਼ਨਾਹ ਦਾ ਮੁਲਜ਼ਮ ਗ੍ਰਿਫ਼ਤਾਰ

ਗਿਰੀਡੀਹ, 6 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਜਿਲਾ ਗਿਰੀਡੀਹ ਵਿਖੇ ਇਕ ਮਾਸੂਮ ਨਾਲ ਜਬਰ ਜਨਾਹ (Rape) ਕਰਕੇ ਉਸਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਦੱਸਿਆ ਪੁਲਸ ਨੇ

ਝਾਰਖੰਡ ਦੇ ਗਿਰੀਡੀਹ ਜਿਲੇ (Giridih District) `ਚ ਇਕ ਸ਼ਖਸ ਨੂੰ 13 ਸਾਲਾ ਲੜਕੀ ਨਾਲ ਕਈ ਵਾਰ ਜਬਰ-ਜ਼ਨਾਹ ਕਰ ਕੇ ਉਸ ਨੂੰ ਗਰਭਵਤੀ (Pregnant) ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਦੱਸਿਆ ਕਿ 4 ਮਹੀਨੇ ਦੀ ਗਰਭਵਤੀ ਨਾਬਾਲਿਗ ਲੜਕੀ ਦੇ ਪਰਿਵਾਰ ਵੱਲੋਂ ਪੁਲਸ `ਚ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ 35 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ।

ਮੁਲਜਮ ਨੇ ਕਰ ਲਿਆ ਹੈ ਜੁਰਮ ਕਬੂਲ

ਗਾਵਾ ਪੁਲਸ ਥਾਣਾ ਮੁਖੀ ਜੈਪ੍ਰਕਾਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁੱਛਗਿੱਛ ਕਰਨ `ਤੇ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਉਸ ਦਾ ਕਾਫ਼ੀ ਸਮੇਂ ਤੋਂ ਜਿਨਸੀ ਸ਼ੋਸ਼ਣ ਕਰ ਰਿਹਾ ਸੀ ਅਤੇ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਣ `ਤੇ ਉਸ ਨੂੰ ਜਾਨੋਂ ਮਾਰਨ ਦੀ ਚਿਤਾਵਨੀ ਦਿੱਤੀ ਸੀ ।