Patiala Help Club Logo

ਪ੍ਰਸ਼ਾਸਨਿਕ ਅਧਿਾਰੀ ਹਫ਼ਤੇ ਵਿਚ ਮੁਲਾਜ਼ਮ ਮੰਗਾਂ `ਤੇ ਪ੍ਰਕਿਰਿਆ ਪੂਰੀ ਕਰਨ : ਚੀਮਾ

ਜਲੰਧਰ, 18 ਨਵੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਫ਼ਤੇ ਵਿਚ ਮੁਲਾਜਮ ਯੂਨੀਅਨਾਂ ਦੀਆਂ ਮੰਗਾਂ ਸਬੰਧੀ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿੱਤੇ ਹਨ ।

ਵਿੱਤ ਮੰਤਰੀ ਨੇ ਮੀਟਿੰਗ ਦੌਰਾਨ ਸੁਣੀਆਂ ਮੁਲਾਜਮਾਂ ਦੀਆਂ ਮੰਗਾਂ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਜੋ ਮੁਲਾਜ਼ਮਾਂ ਦੇ ਮਾਮਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਪੈਂਡਿੰਗ ਮਾਮਲਿਆਂ ਅਤੇ ਸਿ਼ਕਾਇਤਾਂ `ਤੇ ਚਰਚਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ । ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਮੰਗਾਂ ਪੇਸ਼ ਕੀਤੀਆਂ ।

ਪ੍ਰਸ਼ਾਸਨਿਕ ਅਧਿਕਾਰੀ ਹਫ਼ਤੇ ਅੰਦਰ ਸਥਿਤੀ ਰਿਪੋਰਟ ਪੇਸ਼ ਕਰਨ : ਵਿੱਤ ਮੰਤਰੀ

ਵਿੱਤ ਮੰਤਰੀ ਨੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋੜੀਂਦੀਆਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ `ਚ ਤੇਜ਼ੀ ਲਿਆਂਦੀ ਜਾਵੇ ਅਤੇ ਇਕ ਹਫ਼ਤੇ ਦੇ ਅੰਦਰ ਸਥਿਤੀ ਰਿਪੋਰਟ ਪੇਸ਼ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ `ਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ ।

ਵਿੱਤ ਮੰਤਰੀ ਨਾਲ ਕਿਹੜੀ-ਕਿਹੜੀ ਯੂਨੀਅਨ ਦੇ ਆਗੂ ਮੌਜੂਦ ਸਨ

ਇਸ ਮੀਟਿੰਗ `ਚ ਆਊਟਸੋਰਸ ਮੁਲਾਜ਼ਮ ਫੈੱਡਰੇਸ਼ਨ ਪੰਜਾਬ (ਪੀ. ਐੱਸ. ਪੀ. ਸੀ. ਐੱਲ.) ਦੇ ਚੇਅਰਮੈਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਸ਼ਾਮਲ ਸਨ ।

ਐਨਲਿਸਟਮੈਂਟ ਆਊਟਸੈਰਸਕੋ-ਆਰਡੀਨੇਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲਅਤੇ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜਰ ਸਨ ।

Advertisement

punjab hockey
Meeting