Patiala Help Club Logo

ਅਜਨਾਲਾ ਅਦਾਲਤ ਨੇ ਦਿੱਤਾ ਅੰਮ੍ਰਿਤਪਾਲ ਦਾ ਜੁਡੀਸ਼ੀਅਲ ਰਿਮਾਂਡ

ਅੰਮ੍ਰਿਤਸਰ, 25 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਸ਼ਹਿਰ ਅਜਨਾਲਾ ਵਿਖੇ ਬਣੀ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ (Amritpal Singh) ਦਾ ਪੇਸ਼ੀ ਦੌਰਾਨ ਜੁਡੀਸ਼ੀਅਲ ਰਿਮਾਂਡ ਦੇ ਦਿੱਤਾ ਗਿਆ ਹੈ ।

ਕਿੰਨੇ ਤੱਕ ਦਾ ਦਿੱਤਾ ਗਿਆ ਹੈ ਰਿਮਾਂਡ

ਮਿਲੀ ਜਾਣਕਾਰੀ ਅਨੁਸਾਰ `ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਜੋ ਅੱਜ ਇਕ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਹੋਈ ਦੇ ਚਲਦਿਆਂ ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਦੇ ਜੁਡੀਸ਼ੀਅਲ ਰਿਮਾਂਡ (Judicial remand) ਵਿਚ ਵਾਧਾ ਕਰਦਿਆ 30 ਅਪ੍ਰੈਲ ਤੱਕ ਦਾ ਵਾਧਾ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਪਹਿਲਾਂ ਮਿਲੇ ਦੋ ਦਿਨ ਦੇ ਰਿਮਾਂਡ ਦੇ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ।

Advertisement