Patiala Help Club Logo

ਅਜਨਾਲਾ ਪੁਲਸ ਨੇ ਦੋ ਨੌਜਵਾਨਾਂ ਕੋਲੋਂ ਕੀਤੀ ਦੋ ਕਿਲੋ ਅਫੀਮ ਬਰਾਮਦ

ਅੰਮ੍ਰਿਤਸਰ, 30 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਅਜਨਾਲਾ ਦੀ ਪੁਲਸ ਟੀਮ ਨੇ ਦੋ ਨੌਜਵਾਨਾਂ ਨੂੰ ਦੋ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਸਪੈਸ਼ਲ ਨਾਕਾਬੰਦੀ ਦੌਰਾਨ ਮਿਲੀ ਕਾਮਯਾਬੀ

ਮਿਲੀ ਜਾਣਕਾਰੀ ਮੁਤਾਬਕ ਅਜਨਾਲਾ ਪੁਲਸ (Ajnala Police) ਜਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ 2 ਕਿਲੋ ਅਫੀਮ (Opium) ਨਾਲ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ ਨੂੰ ਇਹ ਕਾਮਯਾਬੀ ਇੱਕ ਸਪੈਸ਼ਲ ਨਾਕਾਬੰਦੀ ਦੌਰਾਨ ਮਿਲੀ ਹੈ। ਪੁਲਸ ਨੇ ਨਾਕਾਬੰਦੀ ਦੌੌਰਾਨ ਜਦੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਦੋ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ।

ਕੀ ਦੱਸਿਆ ਥਾਣਾ ਮੁਖੀ ਨੇ

ਉਪਰੋਕਤ ਕੀਤੀ ਗਈ ਅਫੀਮ ਬਰਾਮਦਗੀ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਦੋ ਕਿੱਲੋ ਅਫੀਮ ਨਾਲ ਗ੍ਰਿਫਤਾਰ ਕੀਤਾ ਹੈ । ਉਹਨਾਂ ਕਿਹਾ ਕਿ ਇਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਆਖਰ ਇਹ ਇੰਨੀ ਵੱਡੀ ਮਾਤਰਾ ਵਿਚ ਅਫੀਮ ਕਿਥੋਂ ਲਿਆਏ ਸੀ ਤੇ ਅੱਗੇ ਕਿਥੇ ਸਪਲਾਈ ਕਰਨ ਲਈ ਜਾ ਰਹੇ ਸਨ।

Advertisement