Patiala Help Club Logo

ਅਕਾਲੀ-ਭਾਜਪਾ ਗਠਜੋੜ ਦਾ ਰਸਮੀ ਤੌਰ ਤੇ ਹੋਇਆ ਐਲਾਨ

ਨਵੀਂ ਦਿੱਲੀ, 24 ਨਵੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅੱਜ ਸ਼ੋ੍ਮਣੀ ਅਕਾਲੀ ਦਲ (Shiromani Akali Dal) ਅਤੇ ਭਾਰਤੀ ਜਨਤਾ ਵਲੋਂ ਗਠਜੋੜ ਦਾ ਰਸਮੀ ਤੌੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ ।

ਕੌਣ-ਕੌਣ ਮੌਜੂਦ ਸੀ ਐਲਾਨ ਮੌਕੇ

ਮਿਲੀ ਜਾਣਕਾਰੀ ਅਨੁਸਾਰ ਅੱਜ 24 ਨਵੰਬਰ 2026 ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦਾ ਸ਼ੁਭ ਦਿਹਾੜਾ ਹੈ ਮੌਕੇ ਜੋ ਅਕਾਲੀ-ਭਾਜਪਾ ਦੋਵੇਂ ਸਿਆਸੀ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਪੰਜਾਬ-2027 ਦੇ ਚਲਦਿਆਂ ਗਠਜੋੜ ਹੋਇਆ ਹੈ ਦਾ ਐਲਾਨ ਕਰਨ ਮੌਕੇ ਦਿੱਲੀ ਸਥਿਤ ਭਾਜਪਾ ਹੈੱਡ ਕੁਆਰਟਰ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ (BJP and Akali Dal Alliance) ਦਾ ਐਲਾਨ ਕੀਤਾ । ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਸੀ ।

ਕੀ ਆਖਿਆ ਕੇਂਦਰੀ ਗ੍ਰਹਿ ਮੰਤਰੀ ਨੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਦਾ ਐਲਾਨ ਕਰਦਿਆਂ ਕਿਹਾ ਕਿ ਅੱਜ ਸੁਖਬੀਰ ਬਾਦਲ ਦਾ ਵਿੱਚ ਸਵਾਗਤ ਹੈ । ਇਹ ਗਠਜੋੜ ਹਿੰਦੂ ਅਤੇ ਸਿੱਖ ਏਕਤਾ ਦਾ ਪ੍ਰਤੀਕ ਹੈ । ਅਸੀਂ ਹੁਣ ਅਕਾਲੀ ਦਲ ਨਾਲ ਮਿਲ ਕੇ ਪੰਜਾਬ ਦੀਆਂ ਚੋਣਾਂ ਲੜਾਂਗੇ । ਉਨ੍ਹਾਂ ਕਿਹਾ ਕਿ ਐਨ. ਡੀ. ਏ. ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਅਸੀਂ ਪੰਜਾਬ ਨਾਲ ਵਾਅਦਾ ਕਰਦੇ ਹਾਂ ਕਿ 31 ਦਸੰਬਰ 2029 ਤੱਕ ਸੂਬੇ ਨੂੰ ਨਸ਼ਾ ਮੁਕਤ ਕਰ ਦੇਵਾਂਗੇ ।

Advertisement

punjab hockey
Meeting