ਚੰਡੀਗੜ੍ਹ, 27 ਨਵੰਬਰ 2026 : ਪੰਜਾਬ ਦੇ ਜਿਲਾ ਮਾਨਸਾ ਦੇ ਸ਼ਹਿਰ ਬੁਢਲਾਡਾ ਤੋਂ ਅਕਾਲੀ ਆਗੂ (Akali leader) ਵਲੋਂ ਅੱਜ ਚੰਡੀਗੜ੍ਹ ਵਿਖੇ ਜਾ ਕੇ ਕਾਂਗਰਸ ਪਾਰਟੀ (Congress Party) ਦਾ ਪੱਲਾ ਫੜ ਲਿਆ ਗਿਆ ਹੈੇ ।
ਕੌਣ ਹੈ ਇਹ ਅਕਾਲੀ ਆਗੂ
ਮਿਲੀ ਜਾਣਕਾਰੀ ਅਨੁਸਾਰ ਹਲਕਾ ਬੁੱਢਲਾਡਾ ਤੋਂ ਜੋ ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਲੋਂ ਅੱਜ ਪੰਜਾਬ ਪ੍ਰਦੇੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ ਦੀ ਪਛਾਣ ਡਾਕਟਰ ਨਿਸ਼ਾਨ ਸਿੰਘ ਹਾਕਮਵਾਲਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਪਰੋਕਤ ਸ਼ਮੂਲੀਅਤ ਨਾਲ ਸਾਲ-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਇਕ ਵੱਡਾ ਸਿਆਸੀ ਝਟਕਾ ਲੱਗਿਆ ਹੈ ।
ਕੀ ਆਖਿਆ ਪੀ. ਪੀ. ਸੀ. ਸੀ. ਪ੍ਰਧਾਨ ਨੇ
ਪ੍ਰਾਪਤ ਜਾਣਕਾਰੀ ਮੁਤਾਬਕ ਉਪਰੋਕਤ ਅਕਾਲੀ ਆਗੂ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ ਭਰਵਾਂ ਸਵਾਗਤ ਕਰਦਿਆਂ ਪੀ. ਪੀ. ਸੀ. ਸੀ. ਪ੍ਰਧਾਨ ਪਰਗਟ ਸਿੰਘ ਨੇ ਆਖਿਆ ਕਿ ਇਸ ਸ਼ਮੂਲੀਅਤ ਨਾਲ ਬੁੱਢਲਾਡਾ ਸਮੇਤ ਸਮੁੱਚੇ ਮਾਲਵਾ ਖੇਤਰ ਅੰਦਰ ਕਾਂਗਰਸ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਵੇਗੀ ।












