Patiala Help Club Logo

ਅਕਾਲੀਆਂ ਦਾ ਸੱਤਾ `ਚ ਆਉਣ ਦਾ ਸੁਪਨਾ ਪੂਰਾ ਨਹੀਂ ਹੋਵੇਗਾ : ਮਾਨ

ਚੰਡੀਗੜ੍ਹ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਪੰਜਾਬੀਆਂ ਨੂੰ ਆਪਸ ਵਿਚ ਲੜਾਉਣਾ ਚਾਹੁੰਦੀਆਂ ਹਨ ਅਤੇ ਡਰਾ ਕੇ ਵੋਟਾਂ ਲੈਣਾ ਚਾਹੁੰਦੀਆਂ ਹਨ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ `ਸ਼ੁਕਰਾਨਾ ਯਾਤਰਾ’ ਦੌਰਾਨ ਕਿਹਾ ਕਿ ਪੱਛਮੀ ਬੰਗਾਲ ਵਿਚ ਜੋ ਕੁਝ ਹੋਇਆ ਉਹ ਸਭ ਦੇ ਸਾਹਮਣੇ ਹੈ। ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬੀਆਂ ਨੂੰ ਲੜਾਉਣ ਦੀ ਕੋਸ਼ਿਸ਼ ਨਾ ਕਰੇ । ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਅੱਗੇ ਨਹੀਂ ਵਧ ਸਕਦੀ ਕਿਉਂਕਿ ਪੰਜਾਬੀਆਂ ਨੇ ਕਦੇ ਵੀ ਭਾਜਪਾ ਦਾ ਸਾਥ ਨਹੀਂ ਦਿੱਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਸੱਤਾ ਵਿਚ ਆਉਣ ਦਾ ਸੁਪਨਾ ਪੂਰਾ ਨਹੀਂ ਹੋਵੇਗਾ । ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਸ਼ਾਸਨਕਾਲ ਵਿਚ ਹੋਈਆਂ ਬੇਅਦਬੀਆਂ ਦਾ ਵੀ ਹਿਸਾਬ ਦੇਣਾ ਹੋਵੇਗਾ ।

ਔਰਤਾਂ ਨੂੰ ਜਲਦੀ ਹੀ ਮਿਲਣਾ ਸੁਰੂ ਹੋਵੇਗਾ ਜਾਵੇਗਾ ਹਜ਼ਾਰ ਰੁਪਏ ਮਹੀਨਾ

ਸੁਖਬੀਰ `ਪੰਜਾਬ ਬਚਾਓ ਰੈਲੀਆਂ` ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨੇਤਾ ਕੇਵਲ ਆਪਣੇ ਪਰਿਵਾਰਾਂ ਲਈ ਕੰਮ ਕਰਦੇ ਹਨ । ਮਾਨ ਨੇ ਕਿਹਾ ਕਿ ਬੇਅਦਬੀਆਂ ਖਿ਼ਲਾਫ਼ ਸਖ਼ਤ ਕਾਨੂੰਨ ਬਣਾਇਆ ਗਿਆ ਹੈ ਜਿਸ ਕਾਰਨ ਹੁਣ ਉਮਰਕੈਦ ਤਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ ਪ੍ਰੰਤੂ ਇਹ ਗੱਲਾਂ ਅਕਾਲੀ ਲੀਡਰਸਿ਼ਪ ਨੂੰ ਪਸੰਦ ਨਹੀਂ ਆਈਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹੁਣ ਜਲਦ ਹੀ 1000-1000 ਰੁਪਿਆ ਮਿਲਣਾ ਸ਼ੁਰੂ ਹੋ ਜਾਵੇਗਾ ।

Advertisement