Patiala Help Club Logo

ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ਪਹੁੰਚਣ ‘ਤੇ ਰੱਖਿਆ ਸੇਫ ਜੋਨ ਵਿਚ

ਅੰਮ੍ਰਿਤਸਰ, 21 ਨਵੰਬਰ 2026 : ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ (Amritsar Airport) ਵਿਖੇ ਪਹੁੰਚਣ ‘ਤੇ ਅੰਮ੍ਰਿਤਪਾਲ ਸਿੰਘ ਨੂੰ ਕਾਰਗੋ ਸਾਈਡ ਸੇਫ ਜੋਨ ਵਿਚ ਰੱਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਅੰਮ੍ਰਿਤਸਰ ਏਅਰਪੋੋਰਟ ਦੇ ਬਾਹਰ ਪੁਲਸ ਫੋਰਸ ਹੋਈ ਤਾਇਨਾਤ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਆਸਾਮ ਦੇ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚਣ ‘ਤੇ ਜਿਥੇ ਹਾਲ ਦੀ ਘੜੀ ਕਾਰਗੋ ਸਾਈਡ ਸੇਫ ਜੋਨ ਵਿਚ ਰੱਖਿਆ ਗਿਆ ਹੈ, ਉਥੇੇ ਏਅਰਪੋਰਟ ਪਹੁੰਚਦਿਆਂ ਹੀ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇੇ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਪ੍ਰਬੰਧਾਂ (Security arrangements) ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਭੀੜ ਜਾਂ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ । ਦੱਸਣਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਕਸਟਡੀ ਪੈਰੋਲ ਮਿਲੀ ਹੈ । ਏਅਰਪੋਰਟ ਤੋਂ ਉਨ੍ਹਾਂ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਅੱਗੇ ਲਿਜਾਇਆ ਜਾਵੇਗਾ ।

Advertisement

punjab hockey
Meeting