ਅੰਮ੍ਰਿਤਸਰ, 19 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਇਕ ਵੱਡੇ ਅਪਰਾਧਕ ਨੈਟਵਰਕ ਦਾ ਪਰਦਾ ਫਾਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।
ਕਿਸ ਕਿਸ ਨੂੰ ਕੀਤਾ ਗਿਆ ਨੈਟਵਰਕ ਵਿਚ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਜੋ ਇੱਕ ਵੱਡੇ ਅਪਰਾਧਿਕ ਨੈੱਟਵਰਕ (Criminal network) ਦਾ ਪਰਦਾਫਾਸ਼ ਕੀਤਾ ਹੈ ਤਹਿਤ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ (International arms trafficking) ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਕਾਰਵਾਈ ਦੌਰਾਨ ਪੁਲਸ ਨੇ ਸੱਤ ਆਧੁਨਿਕ ਪਿਸਤੌਲ ਜ਼ਬਤ ਕੀਤੇ ਹਨ ।
ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੁਰਤਗਾਲ ਤੋਂ ਕੰਮ ਕਰ ਰਹੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ । ਇਸ ਹੈਂਡਲਰ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ ਤਸਕਰੀ ਕੀਤੇ ਜਾ ਰਹੇ ਸਨ ਅਤੇ ਫਿਰ ਸਥਾਨਕ ਗੈਰ-ਸਮਾਜਿਕ ਅਨਸਰਾਂ ਨੂੰ ਵੰਡੇ ਜਾ ਰਹੇ ਸਨ । ਉਨ੍ਹਾਂ ਕਿਹਾ ਕਿ ਪੁਲਸ ਇਸ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨ ਲਈ ਜਾਂਚ ਕਰ ਰਹੀ ਹੈ । ਪੁਲਸ ਵਲੋਂ ਨਾ ਸਿਰਫ਼ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਾਂਗੇ ਸਗੋਂ ਉਨ੍ਹਾਂ ਦੇ ਸਾਰੇ ਲੁਕਵੇਂ ਸਬੰਧਾਂ ਅਤੇ ਅੰਤਰਰਾਸ਼ਟਰੀ ਸਬੰਧਾਂ ਦਾ ਵੀ ਪਰਦਾਫਾਸ਼ ਵੀ ਕੀਤਾ ਜਾਵੇਗਾ ।
ਪਕੜੇ ਗਏ ਵਿਅਕਤੀਆਂ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੀ. ਐਸ. ਛਾਉਣੀ ਵਿਖੇ ਕੇਸ ਦਰਜ (Case registered) ਕੀਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਹੈ । ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੇ ਅੰਤਰਰਾਸ਼ਟਰੀ ਅਤੇ ਸਥਾਨਕ ਨੈੱਟਵਰਕਾਂ ਨੂੰ ਫੜਨਾ ਚੁਣੌਤੀਪੂਰਨ ਹੈ, ਪਰ ਨਿਰੰਤਰ ਚੌਕਸੀ ਅਤੇ ਤਕਨੀਕੀ ਸਹਾਇਤਾ ਨਾਲ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ।










