ਅੰਮ੍ਰਿਤਸਰ, 27 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ ।
ਕੀ ਕੀ ਹਥਿਆਰ ਕੀਤੇ ਗਏ ਹਨ ਬਰਾਮਦ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਤਹਿਤ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ ਦੇ ਕੋਲੋਂ 16 ਆਧੁਨਿਕ ਪਿਸਤੌਲ ਅਤੇ 7 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।
ਕੀ ਸਾਹਮਣੇ ਆਇਆ ਹੈ ਸ਼ੁਰੂਆਤੀ ਜਾਂਚ ਵਿਚ
ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ `ਤੇ ਵਿਦੇਸ਼ ਵਿਚ ਬੈਠੇ ਇਕ ਵਿਅਕਤੀ ਦੇ ਸੰਪਰਕ ਵਿਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀਆਂ ਖੇਪਾਂ ਪਹੁੰਚਾਉਣ ਵਿਚ ਮਦਦ ਕਰਦਾ ਸੀ । ਇਹ ਹਥਿਆਰ ਅੱਗੇ ਇਕ ਸੰਗਠਿਤ ਵੰਡ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਂਦੇ ਸਨ ।
ਚਾਰਾਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਅੰਮ੍ਰਿਤਸਰ ਦੇ ਥਾਣਾ ਕੈਂਟ ਅਤੇ ਥਾਣਾ ਗੇਟ ਹਕੀਮਾਂ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ । ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਪਿਛਲੇ ਤੇ ਅਗਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।








