ਅੰਮ੍ਰਿਤਸਰ, 10 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਚਾਰ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ (Illegal weapons) ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਕੋਲੋਂ 15 ਕਿਲੋ ਅਫੀਮ, ਇੱਕ ਐਮ-16 ਰਾਈਫਲ, ਨੌਂ ਗੈਰ-ਕਾਨੂੰਨੀ ਪਿਸਤੌਲ ਅਤੇ 25 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।
ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਨੇ ਸੋ਼ਸ਼ਲ ਮੀਡੀਆ ਪਲੇਟਫਾਰਮ ਤੇ ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ ਮੁਲਜ਼ਮਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਵਿਚਕਾਰ ਕਥਿਤ ਸਬੰਧ ਸਾਹਮਣੇ ਆਏ ਹਨ । ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖਤ ਅਤੇ ਸਪਲਾਈ ਵਿੱਚ ਸ਼ਾਮਲ ਹਨ ।
ਚਾਰੋਂ ਵਿਅਕਤੀਆਂ ਵਿਰੁੱੱਧ ਵੱਖ-ਵੱਖ ਐਫ. ਆਈ. ਆਰ. ਕੀਤੀਆਂ ਦਰਜ
ਉਕਤ ਪਕੜੇ ਗਏ ਵਿਅਕਤੀਆਂ ਵਿਰੁੱਧ ਪੁਲਸ ਵਲੋਂ ਐਨ. ਡੀ. ਪੀ. ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਵੱਖ-ਵੱਖ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗੋਰਖਧੰਦੇ ਵਿਚ ਹੋਰ ਕੌਣ-ਕੌਣ ਸ਼ਾਮਲ ਹੈ ।








