ਅੰਮ੍ਰਿਤਸਰ, 15 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਇਕ ਵਿਅਕਤੀ ਨੂੰ ਹੈਂਡ ਗ੍ਰੇਨੇਡ ਤੇ ਗਲੋਕ ਪਿਸਤੌਲ ਸਣੇ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ ।
ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜਿਸ ਵਿਅਕਤੀ ਨੂੰ ਹੈਂਡ ਗ੍ਰੇਨੇਡੇ ਤੇ ਗਲੋਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਤੇ ਦਿੰਦਿਆਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਅੱਤਵਾਦੀ ਸਾਜਿ਼ਸ਼ ਦਾ ਪਰਦਾਫਾਸ਼ ਕੀਤਾ ਗਿਆ, ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮ. ਐਮ. ਗਲੌਕ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਪਕੜਿਆ ਗਿਆ ਮੁਲਜਮ ਪਾਕਿਸਤਾਨ ਦੀ ਏਜੰਸੀ ਆਈ. ਐਸ. ਆਈ. (I. S. I.) ਦੇ ਸੰਪਰਕ ਵਿਚ ਸੀ ।
ਕੀ ਪਤਾ ਚੱਲਿਆ ਹੈ ਸ਼ੁਰੂਆਤੀ ਜਾਂਚ ਵਿਚ
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰੋਂ ਆਈ. ਐੱਸ. ਆਈ. ਹੈਂਡਲਰਾਂ ਦੇ ਸੰਪਰਕ ਵਿਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਲਈ ਪੁਲਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ । ਉਪਰੋਕਤ ਸਬੰਧੀ ਥਾਣਾ ਕੈਂਟ (ਅੰਮ੍ਰਿਤਸਰ) ਵਿਖੇ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ।
ਨੈਟਵਰਕ ਵਿਚ ਸ਼ਾਮਲ ਹੈਂਡਲਰਾਂ ਦੀ ਪਛਾਣ ਲਈ ਜਾਂਚ ਹੈ ਜਾਰੀ : ਗੌਰਵ ਯਾਦਵ
ਗੌਰਵ ਯਾਦਵ (Gaurav Yadav) ਨੇ ਲਿਖਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਿਸ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ।








