Patiala Help Club Logo

ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਪੁਲਸ ਨੇ 10 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ, 5 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਵਲੋਂ ਦੋ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ

ਅੰਮ੍ਰਿਤਸਰ ਵਿਖੇ ਪੁਲਸ ਵਲੋਂ 10 ਕਿਲੋ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਸਬੰਧੀ ਡੀ. ਜੀ. ਪੀ. ਪੰਜਾਬ ਨੇ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਪੋਸਟ ਵਿਚ ਕਿਹਾ ਕਿ ਇਸ ਕਾਰਵਾਈ ਨਾਲ ਸੂਬੇ ਵਿਚ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ (Drug trafficking) ਨੈਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ । ਉਹਨਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

ਨਸ਼ਾ ਤਸਕਰੀ ਨੈਟਵਰਕ ਵਿਚ ਸ਼ਾਮਲ ਵਿਅਕਤੀਆਂ ਲਈ ਜਾਂਚ ਜਾਰੀ

ਯਾਦਵ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਤਾਂ ਜੋ ਤਸਕਰੀ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਸਾਰੇ ਭਾਈਵਾਲਾਂ ਦੀ ਪਛਾਣ ਕਰਕੇ ਪੂਰੇ ਸਪਲਾਈ ਸਿਸਟਮ ਨੂੰ ਤਬਾਹ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਪੰਜਾਬ ਪੁਲਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ `ਤੇ ਕਾਇਮ ਹੈ ।

Advertisement