ਅਨਮੋਲ ਬਿਸ਼ਨੋਈ ਦੇ ਅਮਰੀਕਾ ਤੋਂ ਡਿਪੋਰਟ ਹੋਣ ਤੇ ਛੇਤੀ ਭਾਰਤ ਪਹੁੰਚਣ ਦੀ ਉਮੀਦ

Nov 19, 2025 | Breaking, India, India News, Latest News

ਨਵੀਂ ਦਿੱਲੀ, 19 ਨਵੰਬਰ 2025 : ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ । ਜਿਸਦੇ ਚਲਦਿਆਂ ਉਸ ਦੇ ਬੁੱਧਵਾਰ ਦਿੱਲੀ ਦੇ ਆਈ. ਜੀ. ਆਈ. ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਹੈ । ਅਮਰੀਕਾ ਤੋਂ ਕੁੱਲ 200 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਤਿੰਨ ਭਾਰਤ ਤੋਂ ਹਨ ।  ਅਨਮੋਲ ਤੋਂ ਇਲਾਵਾ ਦੋ ਪੰਜਾਬ ਤੋਂ ਹਨ ।

ਅਨਮੋਲ ਲੋੜੀਂਦਾ ਦੋਸ਼ੀ ਹੈ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਹੋਈ ਗੋਲੀਬਾਰੀ

ਦੀ ਘਟਨਾ ਵਿੱਚ

ਗੈਂਗਸਟਰ ਅਨਮੋਲ ਬਿਸ਼ਨੋਈ (Anmol Bishnoi) ਅਪ੍ਰੈਲ 2024 ਵਿੱਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਲੋੜੀਂਦਾ ਦੋਸ਼ੀ ਹੈ । ਉਹ ਪਿਛਲੇ ਸਾਲ ਮੁੰਬਈ ਵਿੱਚ ਐਨ. ਸੀ. ਪੀ. ਨੇਤਾ ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਦੋਸ਼ੀ ਵੀ ਹੈ । ਅਨਮੋਲ ਦਾ ਨਾਮ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਸੀ । ਮੀਡੀਆ ਰਿਪੋਰਟਾਂ ਅਨੁਸਾਰ, ਅਨਮੋਲ ਨੂੰ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਦਾਖਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੂੰ ਹੁਣ ਭਾਰਤ ਡਿਪੋਰਟ (India Deport) ਕੀਤਾ ਜਾ ਰਿਹਾ ਹੈ । ਉਹ ਭਾਰਤ ਵਿੱਚ ਰਾਸ਼ਟਰੀ ਜਾਂਚ ਏਜੰਸੀ (National Investigation Agency) (ਐਨ. ਆਈ. ਏ.) ਦੀ ਲੋੜੀਂਦੀ ਸੂਚੀ ਵਿੱਚ ਹੈ । ਐਨ. ਆਈ. ਏ. ਨੇ ਉਸਦੇ ਸਿਰ ‘ਤੇ 10 ਲੱਖ ਦਾ ਇਨਾਮ ਵੀ ਐਲਾਨਿਆ ਸੀ ।

ਅਨਮੋਲ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਸਦੇ ਅਪਰਾਧਾਂ ਲਈ ਮੁਕੱਦਮਾ ਚਲਾਇਆ ਜਾਣਾ

ਚਾਹੀਦਾ ਹੈ  :  ਜ਼ੀਸ਼ਾਨ

ਬਾਬਾ ਸਿੱਦੀਕੀ ਦੇ ਪੁੱਤਰ ਅਤੇ ਸਾਬਕਾ ਕਾਂਗਰਸ ਵਿਧਾਇਕ ਜ਼ੀਸ਼ਾਨ ਸਿੱਦੀਕੀ ਨੇ ਨਿਊਜ਼ ਏਜੰਸੀ ਪੀ. ਟੀ. ਆਈ. ਨੂੰ ਦੱਸਿਆ ਕਿ ਉਸਨੂੰ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਤੋਂ ਇੱਕ ਈਮੇਲ ਪ੍ਰਾਪਤ ਹੋਈ ਹੈ । ਇਸ ਵਿੱਚ ਕਿਹਾ ਗਿਆ ਹੈ ਕਿ ਅਨਮੋਲ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ । ਜ਼ੀਸ਼ਾਨ ਨੇ ਕਿਹਾ ਕਿ ਅਨਮੋਲ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਸਦੇ ਅਪਰਾਧਾਂ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ।