ਮੋਹਾਲੀ, 15 ਜੂਨ 2026 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ (Chief Minister) ਪੰਜਾਬ ਵਲੋਂ ਮੋਹਾਲੀ ਵਿਖੇ ਇਕ ਮੈਗਾ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ ਗਿਆ ।
ਕੀ ਆਖਿਆ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਦੌਰਾਨ
ਮੋਹਾਲੀ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਐਤਵਾਰ ਨੂੰ ਮੋਹਾਲੀ ‘ਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕਿਆ ਗਿਆ ਸੀ, ਸੂਬੇ ਭਰ ‘ਚ ਨਸ਼ਾ ਫੈਲਿਆ ਹੋਇਆ ਸੀ ਅਤੇ ਇੱਕ ਹਨੇਰੇ ਦੌਰ ਨੇ ਪੰਜਾਬ ਨੂੰ ਘੇਰ ਲਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਸ ਔਖੇ ਦੌਰ ‘ਚੋਂ ਕੱਢਣ ਅਤੇ ਤਰੱਕੀ ਦੇ ਰਾਹ ‘ਤੇ ਵਾਪਸ ਲਿਆਉਣ ਲਈ ਦਿਨ ਰਾਤ ਮਿਹਨਤ ਕੀਤੀ ਹੈ ।
ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮ ਨੂੰ ਰੁਕਣ ਨਹੀਂ ਦੇਣਾ ਚਾਹੀਦਾ
ਇਸ ਬਦਲਾਅ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਅਪੀਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮ ਨੂੰ ਰੁਕਣ ਨਹੀਂ ਦੇਣਾ ਚਾਹੀਦਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਕਿਸੇ ਵੀ ਸਰਕਾਰ ਨੂੰ ਓਨਾ ਪਿਆਰ ਅਤੇ ਜਨਤਕ ਸਮਰਥਨ ਨਹੀਂ ਮਿਲਿਆ ਜਿੰਨਾ ‘ਆਪ’ ਸਰਕਾਰ ਨੂੰ ਅੱਜ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਮਿਲ ਰਿਹਾ ਹੈ । ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਸਰਕਾਰਾਂ ਨੇ ਲੋਕਾਂ ਦਾ ਵਿਸ਼ਵਾਸ ਇਸ ਹੱਦ ਤੱਕ ਗੁਆ ਦਿੱਤਾ ਸੀ ਕਿ ਇੰਨਾ ਸਮਾਂ ਸੱਤਾ ‘ਚ ਰਹਿਣ ਤੋਂ ਬਾਅਦ ਵੀ ਲੋਕਾਂ ਨੇ ਆਪਣੇ ਆਗੂਆਂ ਨੂੰ ਪਿੰਡਾਂ ‘ਚ ਵੜਨ ਵੀ ਨਹੀਂ ਦਿੱਤਾ ।
ਮੋਹਾਲੀ ਜਿੱਤ ਤੇ ਵਿਸ਼ੇਸ਼ ਤੌਰ ਤੇ ਆਇਆ ਹਾਂ ਧੰਨਵਾਦ ਕਰਨ ਲਈ : ਕੇਜਰੀਵਾਲ
ਰੋਡ ਸ਼ੋਅ ਦੌਰਾਨ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਹੈ । ਮੈਂ ਦਿੱਲੀ ਤੋਂ ਖਾਸ ਤੌਰ ‘ਤੇ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਨ ਲਈ ਆਇਆ ਹਾਂ ਜਿਸ ਤਰ੍ਹਾਂ ਤੁਸੀਂ ਆਮ ਆਦਮੀ ਪਾਰਟੀ ਦੇ ਕੰਮ ਨੂੰ ਪ੍ਰਵਾਨਗੀ ਦਿੱਤੀ ਹੈ। ਸਰਕਾਰ ਨੂੰ ਮਿਲੇ ਜਨਤਕ ਸਮਰਥਨ ਦਾ ਜਿ਼ਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ ਸਾਢੇ ਚਾਰ ਸਾਲ ਹੋ ਗਏ ਹਨ। ਚਾਰ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਪੰਜਾਬ ਵਿੱਚ ਕਦੇ ਵੀ ਕਿਸੇ ਪਾਰਟੀ ਨੂੰ ਇੰਨਾ ਪਿਆਰ ਨਹੀਂ ਮਿਲਿਆ। ਪਹਿਲਾਂ, ਕਾਂਗਰਸ ਸਰਕਾਰਾਂ, ਭਾਜਪਾ ਸਰਕਾਰਾਂ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ ਹਨ ।
ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ
ਸਰਬਜੀਤ ਸਿੰਘ ਨੂੰ ਮੇਅਰ ਬਣਨ ‘ਤੇ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਬਜੀਤ ਸਿੰਘ ਹਮੇਸ਼ਾ ਲੋਕਾਂ ਦੀ ਸੇਵਾ ਕਰਨ ਲਈ ਤਿਆਰ ਰਹਿੰਦੇ ਹਨ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਹ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣਗੇ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ ।
ਲੋਕਾਂ ਦੇ ਪਿਆਰ ਨੂੰ ਕਿਸੇ ਵੀ ਮੁਦਰਾ ਨਾਲ ਨਹੀਂ ਮਾਪਿਆ ਜਾ ਸਕਦਾ
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿਖਾਏ ਜਾ ਰਹੇ ਪਿਆਰ ਨੂੰ ਦੁਨੀਆ ਦੀ ਕਿਸੇ ਵੀ ਮੁਦਰਾ ਨਾਲ ਨਹੀਂ ਮਾਪਿਆ ਜਾ ਸਕਦਾ । ਉਨ੍ਹਾਂ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਜਿੱਥੇ ਵੀ ਜਾਂਦੇ ਹਾਂ, ਸਾਨੂੰ ਲੋਕਾਂ ਵੱਲੋਂ ਅਥਾਹ ਪਿਆਰ ਅਤੇ ਸਮਰਥਨ ਮਿਲਦਾ ਹੈ। ਦੁਕਾਨਦਾਰ ਆਪਣੇ ਕਾਰੋਬਾਰਾਂ ਵਿੱਚ ਰੁੱਝੇ ਹੋਏ ਹਨ ਅਤੇ ਕਿਸਾਨ ਆਪਣੀਆਂ ਫਸਲਾਂ ਬੀਜਣ ਵਿੱਚ ਰੁੱਝੇ ਹੋਏ ਹਨ, ਫਿਰ ਵੀ ਵੱਡੀ ਗਿਣਤੀ ਵਿੱਚ ਲੋਕ ਆਪਣਾ ਸਮਰਥਨ ਦਿਖਾਉਣ ਲਈ ਆ ਰਹੇ ਹਨ । ਮੈਂ ਇਸ ਪਿਆਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਇੱਕ ਪਾਸੇ, ਲੋਕਾਂ ਦਾ ਸਾਡੇ ਲਈ ਪਿਆਰ ਦਿਨੋ-ਦਿਨ ਵਧ ਰਿਹਾ ਹੈ, ਜਦੋਂ ਕਿ ਦੂਜੇ ਪਾਸੇ, ਲੋਕਾਂ ਨਾਲ ਵਿਸ਼ਵਾਸਘਾਤ ਕਰਨ ਵਾਲੇ ਰਾਜਨੀਤਿਕ ਨੇਤਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਘੱਟ ਰਿਹਾ ਹੈ ।
ਰਵਾਇਤੀ ਪਾਰਟੀਆਂ ਨੇ ਦਹਾਕਿਆਂ ਤੱਕ ਰਾਜ ਕਰਕੇ ਇਕ ਦੂਜੇ ਦੇ ਹਿਤਾਂ ਦੀ ਕੀਤੀ ਰੱਖਿਆ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਦਹਾਕਿਆਂ ਤੋਂ ਪੰਜਾਬ ‘ਤੇ ਰਾਜ ਕੀਤਾ ਹੈ, ਇੱਕ ਦੂਜੇ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ । ਉਨ੍ਹਾਂ ਕਿਹਾ ਕਿ ਸਾਲਾਂ ਤੱਕ, ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਸੱਤਾ ਆਪਣੇ ਹੱਥਾਂ ‘ਚ ਰੱਖਣ ਲਈ ਕੰਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਨਾ ਤਾਂ ਸੁਖਬੀਰ ਸਿੰਘ ਬਾਦਲ, ਨਾ ਅਮਰਿੰਦਰ ਸਿੰਘ ਰਾਜਾ ਵੜਿੰਗ, ਨਾ ਹੀ ਪ੍ਰਤਾਪ ਸਿੰਘ ਬਾਜਵਾ ਲੋਕਾਂ ਵਿੱਚ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ (Punjab Government) ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਲੋਕਾਂ ਨੇ ਵਾਰ-ਵਾਰ ਆਪਣਾ ਸਮਰਥਨ ਪ੍ਰਗਟ ਕੀਤਾ ਹੈ, ਅਤੇ ਵਿਰੋਧੀ ਧਿਰ ਨੂੰ ਰਾਜਨੀਤਿਕ ਨੁਕਸਾਨ ਹੋਇਆ ਹੈ ਕਿਉਂਕਿ ਪੰਜਾਬ ਦੇ ਸਿਆਣੇ ਲੋਕਾਂ ਨੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਅੰਤ ‘ਚ, ਸੱਚ ਦੀ ਜਿੱਤ ਹੁੰਦੀ ਹੈ, ਅਤੇ ਝੂਠ ਆਪਣੀ ਸ਼ਕਤੀ ਗੁਆ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਲੋਕਾਂ ਨੇ ਇਮਾਨਦਾਰ ਅਤੇ ਚੰਗੇ ਸ਼ਾਸਨ ਨੂੰ ਪਛਾਣ ਲਿਆ ਹੈ ।








