ਚੰਡੀਗੜ੍ਹ, 25 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਆਖਿਆ ਹੈ ਕਿ ਸਿਆਸੀ ਪਾਰਟੀਆਂ ਨੇ ਜਾਅਲੀ ਵੀਡੀਓ (Fake video) ਵਾਇਰਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ।
ਪੰਜਾਬ ਵਿਚ ਭਾਜਪਾ-ਕਾਂਗਰਸ ਤੇ ਅਕਾਲੀ ਹੋ ਗਏ ਹਨ ਇਕੱਠੇ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ-ਕਾਂਗਰਸ ਅਤੇ ਅਕਾਲੀ ਇਕੱਠੇ ਹੋ ਗਏ ਹਨ । ਮਾਨ ਨੇ ਕਿਹਾ ਕਿ ਅਸੀਂ ਵੀਡੀਓ ਦੀ ਫਾਰੈਂਸਿਕ ਜਾਂਚ (Forensic investigation) ਕਰਵਾਈ । ਲੈਬਾਰਟਰੀ ਨੇ ਆਪਣੀ ਰਿਪੋਰਟ `ਚ ਕਿਹਾ ਕਿ ਵੀਡੀਓ ਵਿਚ ਦਿਖਾਏ ਗਏ ਵਿਅਕਤੀ ਦਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਕੋਈ ਹਾਵ-ਭਾਵ ਨਹੀਂ ਮਿਲਦਾ । ਉਨ੍ਹਾਂ ਕਿਹਾ ਕਿ ਭਾਜਪਾ ਨੇ ਹੁਣ ਫਾਰੈਂਸਿਕ ਲੈਬਾਰਟਰੀ `ਤੇ ਦਬਾਅ ਪਾ ਕੇ ਇਹ ਕਹਾ ਦਿੱਤਾ ਕਿ ਉਨ੍ਹਾਂ ਨੂੰ 10 ਲੱਖ ਰੁਪਏ ਦੇ ਕੇ ਰਿਪੋਰਟ ਤਿਆਰ ਕਰਵਾਈ ਗਈ ਹੈ ।
ਸਿਆਸੀ ਤੌਰ `ਤੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਾਡਾ ਮੁਕਾਬਲਾ ਨਹੀਂ ਕਰ ਸਕਦੇ
ਉਨ੍ਹਾਂ ਕਿਹਾ ਕਿ ਲੈਬਾਰਟਰੀ ਵਾਲਿਆਂ `ਤੇ ਦਬਾਅ ਪਾਇਆ ਗਿਆ ਹੈ ਕਿ ਉਨ੍ਹਾਂ ਖਿ਼ਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਤੌਰ `ਤੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਾਡਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਹ ਧਾਰਮਿਕ ਤੌਰ `ਤੇ ਮੈਨੂੰ ਬਦਨਾਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਉਹ ਆਖਰੀ ਫੈਸਲਾ ਪੰਜਾਬ ਦੀ ਸੰਗਤ `ਤੇ ਛੱਡਦੇ ਹਨ ।








