ਪੰਜਾਬ ਵਿਚ ਹੋਏ ਧਮਾਕੇ ਚੋਣਾਂ ਕਰਕੇ ਸਾਜਿਸ਼ ਦਾ ਹਿੱਸਾ : ਮੁੱਖ ਮੰਤਰੀ

ਚੰਡੀਗੜ੍ਹ, 6 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਜਲੰਧਰ ਤੇ ਅੰਮ੍ਰਿਤਸਰ ਵਿਖੇ ਹੋਏ ਧਮਾਕੇ ਆਉਣ ਵਾਲੀਆਂ ਚੋਣਾਂ ਦੇ ਚਲਦਿਆਂ ਇਕ ਸਾਜਿਸ਼ ਦਾ ਹਿੱਸਾ ਹੈ ।

ਹੋਰ ਕੀ ਕੀ ਆਖਿਆ ਹੈ ਮੁੱਖ ਮੰਤਰੀ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਅਤੇ ਮੋਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਨੇ ਜਿਥੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ, ਉਥੇ ਇਹਨਾਂ ਘਟਨਾਵਾਂ `ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਭਾਰਤੀ ਜਨਤਾ ਪਾਰਟੀ `ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਭ ਕੁਝ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਇੱਕ ਸਾਜਿ਼ਸ਼ ਤਹਿਤ ਕੀਤਾ ਜਾ ਰਿਹਾ ਹੈ ।

ਭਾਜਪਾ ਇਕ ਫਿਰਕੂ ਪਾਰਟੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਇੱਕ ਫਿਰਕੂ ਪਾਰਟੀ ਹੈ ਜੋ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀਆਂ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ । ਉਨ੍ਹਾਂ ਕਿਹਾ ਕਿ ਇਹ ਛੋਟੇ-ਮੋਟੇ ਬਲਾਸਟ ਅਤੇ ਬੇਅਦਬੀ ਦੀਆਂ ਕੋਸਿ਼ਸ਼ਾਂ ਭਾਜਪਾ ਦੀ ਚੋਣਾਂ ਦੀ ਤਿਆਰੀ ਦਾ ਹਿੱਸਾ ਹਨ । ਉਹ ਹਿੰਸਾ ਫੈਲਾ ਕੇ ਅਤੇ ਲੋਕਾਂ ਨੂੰ ਡਰਾ ਕੇ ਵੋਟਾਂ ਲੈਣਾ ਚਾਹੁੰਦੇ ਹਨ । ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਣ ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਬਹੁਤ ਸੰਤਾਪ ਹੰਢਾ ਚੁੱਕੇ ਹਨ ਅਤੇ ਉਨ੍ਹਾਂ ਦੇ ਜ਼ਖ਼ਮ ਅਜੇ ਅੱਲੇ ਹਨ ।

ਭਾਜਪਾ ਲੜਾਉਣਾ ਚਾਹੁੰਦੀ ਹੈ ਦੋ ਫਿਰਕਿਆਂ ਨੂੰ ਆਪਸ ਵਿਚ

ਪੰਜਾਬ ਵਿਚ ਵਾਪਰਦੀਆਂ ਬੇਅਦਬੀ ਦੀਆਂ ਘਟਨਾਵਾਂ `ਤੇ ਬੋਲਦਿਆਂ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਨਵੇਂ ਬਣਾਏ ਗਏ ਸਖ਼ਤ ਕਾਨੂੰਨਾਂ ਕਾਰਨ ਹੁਣ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ । ਉਨ੍ਹਾਂ ਕਿਹਾ ਕਿ ਭਾਜਪਾ ਦੋ ਫਿਰਕਿਆਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ, ਪਰ ਪੰਜਾਬ ਸਰਕਾਰ (Punjab Government) ਦੋਸ਼ੀਆਂ ਨੂੰ ਬਖਸ਼ੇਗੀ ਨਹੀਂ । ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਭਗਵੰਤ ਮਾਨ ਨੇ ਦਿੱਤਾ ਪੰਜਾਬ ਦੀ ਅਮਨ ਸ਼ਾਂਤੀ ਤੇ ਜੋਰ

ਅੰਤ ਵਿੱਚ ਭਗਵੰਤ ਮਾਨ ਨੇ ਪੰਜਾਬ ਦੀ ਅਮਨ-ਸ਼ਾਂਤੀ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ `ਸਰਬੱਤ ਦਾ ਭਲਾ` ਮੰਗਣ ਵਾਲੀ ਧਰਤੀ ਹੈ । ਕਰੋੜਾਂ ਸਪੀਕਰਾਂ ਵਿੱਚੋਂ ਰੋਜ਼ਾਨਾ ਅਰਦਾਸ ਗੂੰਜਦੀ ਹੈ । ਪੰਜਾਬ ਦੇ ਲੋਕ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਸਰਕਾਰ ਪੂਰੇ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ ।