Patiala Help Club Logo

ਅੰਮ੍ਰਿਤਸਰ ਵਿਚ ਬੰਦ ਘਰ ਵਿਚੋਂ ਹੋਈਆਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ

ਅੰਮ੍ਰਿਤਸਰ, 19 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਇਕ ਬੰਦ ਘਰ ਦੇ ਵਿਚੋਂ ਮਾਂ-ਪੁੱਤ ਦੀਆਂ ਲਾਸ਼ਾਂ (Corpses) ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਰਾਮ ਨਗਰ ਕਾਲੋਨੀ ਵਿਖੇ ਜੋ ਇਕ ਬੰਦ ਘਰ ਵਿਚੋਂ ਮਾਂ ਤੇ ਪੁੱਤਰ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ ਦੀ ਪਛਾਣ 35 ਸਾਲਾ ਗੌਰਵ ਅਤੇ 70 ਸਾਲਾ ਰਿਤੂ ਦੇ ਤੌਰ ‘ਤੇ ਹੋਈਆਂ ਹਨ । ਦੱਸਣਯੋਗ ਹੈ ਕਿ ਘਟਨਾ ਦੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਵੈਨਿਲਾ ਨੇ ਦੱਸਿਆ ਕਿ ਸ਼ਾਮ ਲਗਭਗ ਸਾਢੇ ਚਾਰ ਵਜੇ ਸਥਾਨਕ ਵਾਸੀਆਂ ਵੱਲੋਂ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗਲੀ ਦੇ ਇੱਕ ਘਰ ਵਿੱਚੋਂ ਤੇਜ਼ ਬਦਬੂ ਆ ਰਹੀ ਹੈ । ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੌਰਵ ਦਾ ਵਿਆਹ ਲਗਭਗ ਢਾਈ ਸਾਲ ਪਹਿਲਾਂ ਦੂਜੇ ਰਾਜ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ ।

ਸ਼ੁਰੂਆਤੀ ਜਾਂਚ ਵਿਚ ਪੁਲਸ ਮ੍ਰਿਤਕ ਦੀ ਪਤਨੀ ਦੀ ਭੂਮਿਕਾ ਨੂੰ ਮਨ ਰਹੀ ਹੈ ਸ਼ੱਕੀ

ਪੁਲਸ ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਗੌਰਵ ਦੀ ਪਤਨੀ ਦੀ ਭੂਮਿਕਾ ਸ਼ੱਕੀ ਮੰਨੀ ਜਾ ਰਹੀ ਹੈ ਅਤੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਦੋਹਰੇ ਕਤਲੇਆਮ ਦੇ ਪਿੱਛੇ ਉਸਦਾ ਹੱਥ ਹੋ ਸਕਦਾ ਹੈ । ਵਾਰਦਾਤ ਵਿੱਚ ਕਿਸੇ ਭਾਰੀ ਵਸਤੂ ਜਾਂ ਹਥਿਆਰ ਦੀ ਵਰਤੋਂ ਹੋਣ ਦਾ ਅੰਦੇਸ਼ਾ ਹੈ । ਪੁਲਸ ਨੇ ਆਸ-ਪਾਸ ਦੇ ਇਲਾਕੇ ਦੀ ਸੀ. ਸੀ. ਟੀ. ਵੀ. ਫੁਟੇਜ (CCTV footage) ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਇਸਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ । ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ । ਏ. ਡੀ. ਸੀ. ਪੀ. ਨੇ ਸਪੱਸ਼ਟ ਕੀਤਾ ਕਿ ਮੌਤ ਦੇ ਅਸਲ ਕਾਰਨਾਂ ਅਤੇ ਸਮੇਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ । ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਤਫ਼ਸ਼ੀਸ਼ ਵਿੱਚ ਜੁਟੀ ਹੋਈ ਹੈ ।

Advertisement