ਸੰਗਰੂਰ, 27 ਜੂਨ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਦੇ ਕਸਬਾ ਖਨੌਰੀ ਵਿਖੇ 18 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜਲ ਸ਼ੁੱਧੀਕਰਨ ਪਲਾਂਟ (Water purification plant) ਦਾ ਨੀਂਹ ਪੱਥਰ ਰੱਖਿਆ ਗਿਆ ਹੈ ।
ਨਹਿਰ ਦੇ ਪਾਣੀ ਨੂੰ ਕੀਤਾ ਜਾਵੇਗਾ ਸ਼ੁੱਧ ਕਰਕੇ ਪੀਣ ਲਈ ਸਪਲਾਈ
ਹਲਕਾ ਲਹਿਰਾ ਦੇ ਕਸਬਾ ਖਨੌਰੀ ਵਿਖੇ ਸ਼ਹਿਰ ਨਿਵਾਸੀਆਂ ਦੀ ਸ਼ੁੱਧ ਪੀਣ ਵਾਲੇ ਪਾਣੀ ਸਬੰਧੀ ਦਰਪੇਸ਼ ਸਮੱਸਿਆ ਨੂੰ ਹੱਲ ਕਰਦਿਆਂ ਕੈਬਨਿਟ ਮੰਤਰੀ (Cabinet Minister) ਐਡਵੋਕੇਟ ਬਰਿੰਦਰ ਗੋਇਲ ਵੱਲੋਂ ਖਨੌਰੀ ਨਿਵਾਸੀਆਂ ਨੂੰ ਸ਼ੁੱਧ ਪੀਣ ਦੇ ਪਾਣੀ ਦਾ ਤੋਹਫਾ ਦਿੰਦਿਆਂ ਅੱਜ ਖਨੌਰੀ ਵਿਖੇ 18 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ “ਜਲ ਸ਼ੁੱਧੀਕਰਨ ਪਲਾਂਟ” (ਵਾਟਰ ਵਰਕਸ) ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਤਹਿਤ ਨਹਿਰ ਦੇ ਪਾਣੀ ਨੂੰ ਸ਼ੁੱਧ ਕਰ ਕੇ ਪੀਣ ਲਈ ਸਪਲਾਈ ਕੀਤਾ ਜਾਵੇਗਾ ।
ਖਨੌਰੀ ਵਾਸੀਆਂ ਨੇ ਕੀਤਾ ਕੈਬਨਿਟ ਮੰਤਰੀ ਦਾ ਧੰਨਵਾਦ
ਇਸ ਮੌਕੇ ਖਨੌਰੀ ਨਿਵਾਸੀਆਂ ਵੱਲੋਂ ਬਰਿੰਦਰ ਕੁਮਾਰ ਗੋਇਲ (Barinder Kumar Goyal) ਦਾ ਧੰਨਵਾਦ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਿਹਾ ਕਿ ਮੰਤਰੀ ਸ਼੍ਰੀ ਗੋਇਲ ਨੇ ਸ਼ੁੱਧ ਪੀਣ ਵਾਲੇ ਪਾਣੀ ਸਬੰਧੀ ਸਮੱਸਿਆ ਦਾ ਹੱਲ ਕਰਕੇ ਖਨੌਰੀ ਨਿਵਾਸੀਆਂ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਹੈ । ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾ ਹਲਕਾ ਉਹਨਾਂ ਦਾ ਆਪਣਾ ਪਰਿਵਾਰ ਹੈ, ਇਸ ਲਈ ਹਲਕੇ ਅੰਦਰ ਵਿਕਾਸ ਕੰਮ ਕਰਵਾਉਣਾ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਖੜ੍ਹਨਾ ਕਿਸੇ `ਤੇ ਅਹਿਸਾਨ ਨਹੀਂ, ਬਲਕਿ ਉਹਨਾਂ ਦੀ ਜਿ਼ੰਮੇਵਾਰੀ ਹੈ ।
ਵਾਟਰ ਟ੍ਰੀਟਮੈਂਟ ਪਲਾਂਟ ਕਰ ਲਿਆ ਜਾਵੇਗਾ ਤੈਅ ਸਮੇਂ ਵਿਚ ਤਿਆਰ : ਗੋਇਲ
ਸ਼੍ਰੀ ਗੋਇਲ ਨੇ ਕਿਹਾ ਕਿ ਉਕਤ “ਵਾਟਰ ਟਰੀਟਮੈਂਟ ਪਲਾਂਟ” (Water Treatment Plant) ਨੂੰ ਤੈਅ ਸਮੇਂ ਵਿੱਚ ਤਿਆਰ ਕਰ ਲਿਆ ਜਾਵੇਗਾ ਅਤੇ ਜਲਦੀ ਹੀ ਖਨੌਰੀ ਨਿਵਾਸੀਆਂ ਨੂੰ ਸ਼ੁੱਧ ਪੀਣ ਦਾ ਪਾਣੀ ਉਪਲਬਧ ਹੋ ਜਾਵੇਗਾ । ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਪੰਜਾਬ ਦੇ ਜਿਲਾ ਸੰਗਰੂਰ ਦੇ ਕਸਬਾ ਖਨੌਰੀ ਵਿਖੇ 18 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜਲ ਸ਼ੁੱਧੀਕਰਨ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਉਕਤ ਪਲਾਂਟ `ਤੇ 0.50 ਲੱਖ ਗੇਲਨ ਪਾਣੀ ਵਾਲੀ ਵੱਡੀ ਟੈਂਕੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਪਾਣੀ ਦੀ ਕਮੀ ਨਾ ਰਹੇ, ਉਨ੍ਹਾਂ ਕਿਹਾ ਕਿ ਜਿੱਥੇ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਨਵੇਂ ਵਾਟਰ ਵਰਕਸ ਲਗਾਏ ਜਾ ਰਹੇ ਹਨ, ਉੱਥੇ ਹੀ ਸ਼ੁੱਧ ਪੀਣ ਦਾ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਏ ਜਾ ਰਹੇ ਹਨ ਅਤੇ ਖਰਾਬ ਪਏ ਆਰ. ਓਜ਼. ਨੂੰ ਠੀਕ ਕਰਵਾਇਆ ਜਾ ਰਿਹਾ ਹੈ।
ਮਾਲਵਾ ਵਿਚ ਧਰਤੀ ਹੇਠਲਾ ਪਾਣੀ ਨਹੀਂ ਹੈ ਪੀਣ ਯੋਗ
ਪੰਜਾਬ ਸਰਕਾਰ (Punjab Government) ਵੱਲੋਂ ਪੀਣ ਵਾਲੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਤੇ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 315 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਖਾਸ ਕਰਕੇ ਮਾਲਵਾ ਵਿੱਚ ਧਰਤੀ ਹੇਠਲਾ ਪਾਣੀ ਪੀਣ ਦੇ ਯੋਗ ਨਹੀਂ, ਇਸ ਲਈ ਸਰਕਾਰ “ਸਰਫੇਸ ਵਾਟਰ ਪ੍ਰੋਜੈਕਟ” ਤਹਿਤ ਟਿਊਬਵੈਲਾਂ ਦੀ ਬਜਾਏ ਨਹਿਰੀ ਪਾਣੀ ਨੂੰ ਸਾਫ ਕਰਕੇ ਘਰਾਂ ਤੱਕ ਪਹੁੰਚਾ ਰਹੀ ਹੈ । ਵਿਸ਼ਵ ਬੈਂਕ ਦੀ ਮਦਦ ਨਾਲ ਵੱਖ-ਵੱਖ ਥਾਵਾਂ `ਤੇ ਸ਼ਹਿਰਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੇ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ।
ਪੰਜਾਬ ਸਰਕਾਰ ਨੇ ਕੀਤੇ ਹਨ ਵੱਖ-ਵੱਖ ਤਰ੍ਹਾਂ ਦੇ ਇਤਿਹਾਸਕ ਕੰਮ
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਤੇ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਆਫ ਕੀਤੀ ਗਈ, 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, ਜੁਲਾਈ ਮਹੀਨੇ ਜਨਰਲ ਮਹਿਲਾਵਾਂ ਨੂੰ ਹਜ਼ਾਰ ਰੁਪਏ ਅਤੇ ਦਲਿਤ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ ਜੋ ਕਿ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ । ਉਹਨਾਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਵਿਰੋਧੀਆਂ ਕੋਲ ਸਰਕਾਰ ਨੂੰ ਕੋਸਣ ਤੋਂ ਬਿਨਾਂ ਕੋਈ ਕੰਮ ਨਹੀਂ, ਵਿਰੋਧੀਆਂ ਨੂੰ ਪੰਜਾਬ ਦਾ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਰਾਸ ਨਹੀਂ ਆ ਰਹੀ ਤੇ ਲੋਕ ਇਹਨਾਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ ।
ਕੌਣ ਕੌਣ ਮੌਜੂਦ ਸੀ ਸਮਾਗਮ ਵਿਚ
ਇਸ ਮੌਕੇ ਬਲਾਕ ਪ੍ਰਧਾਨ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ ਖਨੌਰੀ ਮੰਡੀ, ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਸੰਜੇ ਸਿੰਗਲਾ, ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਗਿਰਧਾਰੀ ਲਾਲ, ਜੀਤੀ ਨੰਬਰਦਾਰ ਕੌਂਸਲਰ, ਸੁਰਿੰਦਰ ਕਰੌਂਦਾ, ਅਨਿਲ ਕੁਮਾਰ, ਰਾਜ ਕੁਮਾਰ ਚੱਠਾ, ਅਸ਼ੋਕ ਕੁਮਾਰ ਠੇਕੇਦਾਰ, ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਓ.ਐਸ.ਡੀ. ਰਕੇਸ਼ ਕੁਮਾਰ ਗੁਪਤਾ ਵਿੱਕੀ ਅਤੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਸਨ ।








